ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ’ਚ ਸ਼ਨਿੱਚਰਵਾਰ ਨੂੰ ਅੱਜ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 58 ਸੰਸਦੀ ਸੀਟਾਂ ਅਤੇ ਓੜੀਸ਼ਾ ਵਿਧਾਨ ਸਭਾ ਦੇ ਤੀਜੇ ਗੇੜ ਲਈ 42 ਸੀਟਾਂ ’ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਦਿੱਲੀ ਦੀਆਂ ਸੱਤ ਦੀਆਂ ਸੱਤ ਸੀਟਾਂ ਸਮੇਤ ਛੇਵੇਂ ਗੇੜ ’ਚ ਸਰੀਆਂ 58 ਸੀਟਾਂ ’ਤੇ ਸਵੇਰੇ ਸੱਤ ਵਜੇ ਤੋਂ ਸ਼ਾਮ ਛੇ ਵਜੇ ਤੱਕ ਵੋਟਾਂ ਪੈਣਗੀਆਂ। ਕੁਝ ਬੂਥਾਂ ’ਤੇ ਵੋਟਾਂ ਪਾਉਣ ਦੇ ਸਮੇਂ ਵਿੱਚ ਬਦਲਾਅ ਕੀਤਾ ਜਾ ਸਕਦਾ ਹੈ। (Lok Sabha Election)
ਇਸ ਗੇੜ ’ਚ ਲੋਕ ਸਭਾ ਸੀਟਾਂ ਲਈ 889 ਉਮੀਦਵਾਰ ਅਤੇ ਓਡੀਸ਼ਾ ਵਿਧਾਨ ਸਭਾ ਦੇ ਤੀਜੇ ਗੇੜ ਲਈ 44 ਔਰਤਾਂ ਸਮੇਤ 383 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਦੌਰਾਨ ਵੋਟਰ ਸਵੇਰੇ ਸੱਤ ਵਜੇ ਤੋਂ ਸ਼ਾਮ ਛੇ ਵਜੇ ਤੱਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਕਮਿਸ਼ਨ ਨੇ ਦੱਸਿਆ ਕਿ ਕੁਝ ਪੋਲਿੰਗ ਸਟੇਸ਼ਨਾਂ ’ਤੇ ਪੋਲਿੰਗ ਬੰਦ ਹੋਣ ਦਾ ਸਮਾਂ ਬਦਲਿਆ ਜਾ ਸਕਦਾ ਹੈ। ਛੇਵੇਂ ਗੇੜ ਦੀ ਵੋਟਿੰਗ ਤੋਂ ਬਾਅਦ ਲੋਕ ਸਭਾ ਦੀਆਂ ਕੁੱਲ 543 ਸੀਟਾਂ ’ਚੋਂ 486 ਸੀਟਾਂ ’ਤੇ ਵੋਟਿੰਗ ਪੂਰੀ ਹੋਵੇਗੀ। ਪਹਿਲੇ ਗੇੜ ਵਿੱਚ 102, ਦੂਜੇ ਵਿੱਚ 88, ਤੀਜੇ ਵਿੱਚ 93, ਚੌਥੇ ਵਿੱਚ 96 ਅਤੇ ਪੰਜਵੇਂ ਗੇੜ ਵਿੱਚ 49 ਸੰਸਦੀ ਹਲਕਿਆਂ ਵਿੱਚ ਵੋਟਾਂ ਪਈਆਂ ਹਨ। ਸੱਤਵੇਂ ਅਤੇ ਆਖਰੀ ਗੇੜ ’ਚ 57 ਸੀਟਾਂ ’ਤੇ 1 ਜੂਨ ਨੂੰ ਵੋਟਿੰਗ ਹੋਵੇਗੀ। (Lok Sabha Election)
ਇਨ੍ਹਾਂ ਦਿੱਗਜਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ
ਛੇਵੇਂ ਗੇੜ ਵਿੱਚ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਸਮੇਤ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ, ਭਾਜਪਾ ਦੇ ਬੁਲਾਰੇ ਸੰਵਿਤ ਪਾਤਰਾ, ਭੋਜਪੁਰੀ ਕਲਾਕਾਰ ਅਤੇ ਸੰਸਦ ਮੈਂਬਰ ਮਨੋਜ ਤਿਵਾੜੀ, ਭੋਜਪੁਰੀ ਗਾਇਕ ਅਤੇ ਭਾਜਪਾ ਉਮੀਦਵਾਰ ਨਿਰਾਹੁਆ, ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਸਮੇਤ ਕਈ ਕੇਂਦਰੀ ਮੰਤਰੀਆਂ ਦੀ ਕਿਸਮਤ ਦਾ ਫੈਸਲਾ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਵਿੱਚ ਬੰਦ ਹੋ ਜਾਵੇਗਾ।
ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ’ਤੇ ਸੀਐੱਮ ਸੈਨੀ ਨੇ ਕੀਤਾ ਦਾਅਵਾ | 7:49 ਸਵੇਰੇ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਨਾਰਾਇਣਗੜ੍ਹ ਦੇ ਮਿਰਜਾਪੁਰ ਤੋਂ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਕਰਨਾਲ ਉੱਪ ਚੋਣਾਂ ਤੋਂ ਇਲਾਵਾ ਸਾਰੀਆਂ 10 ਲੋਕ ਸਭਾ ਸੀਟਾਂ ’ਤੇ ਕਲੀਨ ਸਵੀਪ ਕਰੇਗੀ। ਜ਼ਿਕਰਯੋਗ ਹੈ ਕਿ ਉਹ ਖੁਦ ਕਰਨਾਲ ਵਿਧਾਨ ਸਭਾ ਸੀਟ ’ਤੇ ਹੋ ਰਹੀਆਂ ਜਿਮਨੀ ਚੋਣਾਂ ਦੇ ਉਮੀਦਵਾਰ ਹਨ।
ਕਰਨਾਲ ਲੋਕ ਸਭਾ ਸੀਟ | 7:07 ਸਵੇਰੇ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ’ਚ ਆਪਣੀ ਵੋਟ ਪਾਈ। ਉਨ੍ਹਾਂ ਸਾਰੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਲੋਕ ਸ਼ਾਂਤੀ ਨਾਲ ਵੋਟਾਂ ਪਾਉਣ। ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰ ਮੇਰੇ ਸਾਹਮਣੇ ਮੁਕਾਬਲੇ ’ਚ ਨਹੀਂ ਹਨ।
ਸਰਸਾ ਲੋਕ ਸਭਾ ਸੀਟ | 6:45 ਸਵੇਰੇ
ਜੋੜਕੀਆਂ (ਸਰਸਾ) ’ਚ ਵੋਟਾਂ ਪਾਉਣ ਲਈ ਲਾਈਨਾਂ ਵਿੱਚ ਖੜ੍ਹੇ ਹੋਏ ਲੋਕ। ਤਸਵੀਰ : ਭਗਤ ਸਿੰਘ
Also Read : ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ, ਤਿਆਰੀਆਂ ਜ਼ੋਰਾਂ ’ਤੇ