ਸਖ਼ਤ ਸੁਰੱਖਿਆ ਪ੍ਰਬੰਧਾਂ ‘ਚ ਹੋ ਰਹੀ ਹੈ ਵੋਟਾਂ ਦੀ ਗਿਣਤੀ
ਨਵੀਂ ਦਿੱਲੀ। 17ਵੀਂ ਲੋਕ ਸਭਾ ਦੀਆਂ 543 ਸੀਟਾਂ ਲਈ ਹੋ ਰਹੀ ਵੋਟਾਂ ਦੀ ਗਿਣਤੀ (ਲੋਕ ਸਭਾ ਚੋਣ ਨਤੀਜੇ) ਜੋ ਸਵੇਰੇ 8 ਵਜੇ ਸ਼ੁਰੂ ਹੋ ਚੁੱਕੀ ਹੈ ‘ਚ ਤਾਜਾ ਰੁਝਾਨਾਂ ਵਿੱਚ ਪੰਜਾਬ ‘ਚ ਕਾਂਗਰਸ ਪਾਰਟੀ ਅੱਗੇ ਚੱਲ ਰਹੀ ਹੈ। ਅੱਜ ਸਵੇਰੇ 8 ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ‘ਚ ਦੇਸ਼ ਦੇ ਵੱਖ-ਵੱਖ ਵਿਧਾਨ ਸਭਾ ਸੀਟਾਂ ‘ਤੇ ਵੋਟਾ ਦੀ ਗਿਣਤੀ ਸ਼ੁਰੂ ਹੋਈ। ਭਾਵੇਂ ਕੁਝ ਥਾਵਾਂ ‘ਤੇ ਕਾਂਗਰਸ ਤੇ ਕੁਝ ‘ਤੇ ਭਾਜਪਾ ਅੱਗੇ ਚੱਲ ਰਹੀ ਹੈ ਪਰ ਦੁਪਹਿਰ ਤੱਕ ਮਿਲਣ ਵਾਲੇ ਰੁਝਾਨਾਂ ‘ਚ ਇਸ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ ਤੇ ਦੁਪਹਿਰ ਤੋਂ ਬਾਅਦ ਹੀ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।
ਅੱਜ ਵੋਟਾਂ ਦੀ ਹੋ ਰਹੀ ਗਿਣਤੀ ‘ਚ ਪਹਿਲਾਂ ਡਾਕ ਰਾਹੀਂ ਭੇਜੀਆਂ ਗਈਆਂ ਵੋਟਾਂ ਦੀ ਗਿਣਤੀ ਹੋ ਰਹੀ ਹੈ ਉਸ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀਆਂ ਵੋਟਾਂ ਦੀ ਗਿਣਤੀ ਹੋਵੇਗੀ। ਈਵੀਐਮ ਦੀ ਵੋਟਾਂ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਵਿਧਾਨ ਸਭਾ ਖੇਤਰ ਦੇ ਪੰਜ ਬੂਥਾਂ ਦੀ ਵੀਵੀਪੈਟ ਪਰਚੀਆਂ ਦਾ ਮਿਲਾਨ ਸਬੰਧਿਤ ਈਵੀਐਮ ਦੀਆਂ ਵੋਟਾਂ ਨਾਲ ਕੀਤਾ ਜਾਵੇਗਾ। ਅਜਿਹੇ ‘ਚ ਇਸ ਬਾਰ ਨਤੀਜੇ ਆਉਣ ‘ਚ ਕੁਝ ਜ਼ਿਆਦਾ ਸਮਾਂ ਲੱਗ ਸਕਦਾ ਹੈ।
ਪੰਜਾਬ ‘ਚ ਕਾਂਗਰਸ ਦਾ ਹੱਥ ਉਪਰ
ਹੁਣ ਤੱਕ ਮਿਲ ਰਹੀਆਂ ਰਿਪੋਰਟਾਂ ਅਨੁਸਾਰ ਪੰਜਾਬ ‘ਚ ਕਾਂਗਰਸ ਪਾਰਟੀ ਅੱਗੇ ਚੱਲ ਰਹੀ ਹੈ ਪਰ ਅਕਾਲੀ ਭਾਜਪਾ ਗਠਜੋੜ ਵੀ ਕੋਈ ਜ਼ਿਆਦਾ ਪਿੱਛੇ ਨਹੀਂ ਹੈ। ਹੁਣ ਤੱਕ ਮਿਲੇ ਰੁਝਾਨਾਂ ਅਨੁਸਾਰ
ਕਾਂਗਰਸ 5 ਸੀਟਾਂ , ਅਕਾਲੀ ਭਾਜਪਾ 4 ਜਦੋਂ ਕਿ ਆਪ 1 ਸੀਟ ‘ਤੇ ਅੱਗੇ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।