Lok Sabha Elections 2024 : ਡਿਪਟੀ ਚੋਣ ਕਮਿਸ਼ਨਰ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

Lok Sabha Elections 2024
ਲੁਧਿਆਣਾ ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਗਾਮੀ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਕਰਨ ਸਮੇਂ।

ਡਿਪਟੀ ਚੋਣ ਕਮਿਸ਼ਨਰ ਨੇ ਆਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

  • ‘ਵੋਟਰਾਂ ਦੀ ਗਿਣਤੀ ਵਧਾਉਣ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਲਈ ਰੱਖੀ ਜਾਵੇ ਸਖ਼ਤ ਨਿਗਰਾਨੀ’

(ਜਸਵੀਰ ਸਿੰਘ ਗਹਿਲ) ਲੁਧਿਆਣਾ। Lok Sabha Elections 2024 ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਇੱਕ ਵਫ਼ਦ ਵੱਲੋਂ ਸ਼ੁੱਕਰਵਾਰ ਨੂੰ ਵਿਸ਼ੇਸ਼ ਮੀਟਿੰਗ ਕਰਕੇ ਲੋਕ ਸਭਾ ਚੋਣਾਂ-2024 ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਖਰਚਾ ਨਿਗਰਾਨ, ਬੀਆਰ ਬਾਲਾਕ੍ਰਿਸ਼ਨਨ, ਚੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ, ਏਡੀਜੀਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਐੱਮਐੱਫ ਫਾਰੂਕੀ ਅਤੇ ਹੋਰ ਮੌਜੂਦ ਸਨ।

ਡਰੋਨ ਗਤੀਵਿਧੀ ਦੀ ਜਾਂਚ ਲਈ ਚੌਕਸੀ ਵਧਾਉਣ ਦੀ ਲੋੜ (Lok Sabha Elections 2024)

ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਚੋਣ ਅਬਜ਼ਰਵਰਾਂ, ਜ਼ਿਲਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਵਿੱਚ ਖਾਸ ਤੌਰ ’ਤੇ ਅੰਤਰਰਾਜੀ ਖੇਤਰਾਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਦੀ ਜਾਂਚ ਲਈ ਚੌਕਸੀ ਵਧਾਉਣ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਭੈਅ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਸਾਰੇ ਭਾਈਵਾਲਾਂ ਨੂੰ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ।

ਡਿਪਟੀ ਚੋਣ ਕਮਿਸ਼ਨਰ ਨੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੋਟਾਂ ਵਾਲੇ ਦਿਨ 1 ਜੂਨ ਨੂੰ ਗਰਮੀ ਕਾਰਨ ਵੱਧ ਤੋਂ ਵੱਧ ਵੋਟਿੰਗ ਫੀਸਦੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ’ਤੇ ਢੁਕਵੇਂ ਪ੍ਰਬੰਧ ਕੀਤੇ ਜਾਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਪੱਖੇ, ਕੂਲਰ, ਸ਼ੈੱਡ, ਮਿੱਠਾ ਪਾਣੀ, ਨਿੰਬੂ ਪਾਣੀ ਅਤੇ ਓ.ਆਰ.ਐਸ. ਪੈਕਟ ਆਦਿ ਦਾ ਉਚੇਚੇ ਤੌਰ ’ਤੇ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਉਨਾਂ ਨੇ 70 ਫੀਸਦ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। Lok Sabha Elections 2024

ਇਹ ਵੀ ਪੜ੍ਹੋ: ਬਿਜਲੀ ਟਰਾਂਸਫਾਰਮਰ ਕੋਲ ਖੜੇ ਕਰਦੇ ਹੋ ਵਾਹਨ ਤਾਂ ਹੋ ਜਾਓ ਸਾਵਧਾਨ, ਵਾਪਰਿਆ ਵੱਡਾ ਹਾਦਸਾ

 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਉਹ 1 ਜੂਨ ਨੂੰ ਚੋਣਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣਗੇ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਣਾ ਯਕੀਨੀ ਬਣਾਇਆ ਜਾਵੇ।

LEAVE A REPLY

Please enter your comment!
Please enter your name here