ਲੋਕ ਸਭਾ ਚੋਣਾਂ: ਅਕਾਲੀ ਦਲ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

List of Akali Dal Candidates

ਚੰਡੀਗੜ੍ਹ। ਸ੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿੱਚ ਹੀ ਅਕਾਲੀ ਦਲ ਨੇ 7 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਨੇ ਉਮੀਦਵਾਰਾਂ ਦੇ ਐਲਾਨ ਲਈ ਖਾਲਸਾ ਸਾਜਨਾ ਦਿਵਸ ਦੀ ਚੋਣ ਕੀਤੀ ਗਈ ਹੈ। (List of Akali Dal Candidates)

ਸ੍ਰੋਮਣੀ ਅਕਾਲੀ ਦਲ ਵੱਲੋਂ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐੱਨਕੇ ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ ਤੇ ਸੰਗਰੂਰ ਤੋਂ ਇਕਬਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Also Read : ਬਸਪਾ ਨੇ ਜਗਜੀਤ ਸਿੰਘ ਛੜਬੜ ਨੂੰ ਲੋਕ ਸਭਾ ਪਟਿਆਲਾ ਤੋਂ ਐਲਾਨਿਆ ਆਪਣਾ ਉਮੀਦਵਾਰ

LEAVE A REPLY

Please enter your comment!
Please enter your name here