ਲੋਕ ਸਭਾ ਚੋਣਾਂ: ਫਿਲਮੀ ਕਲਾਕਾਰ ਕਰਮਜੀਤ ਅਨਮੋਲ ਵੱਲੋਂ ਚੋਣ ਮੁਹਿੰਮ ਦਾ ਆਗਾਜ਼

Karamjit Anmol
ਲੋਕ ਸਭਾ ਚੋਣਾਂ: ਫਿਲਮੀ ਕਲਾਕਾਰ ਕਰਮਜੀਤ ਅਨਮੋਲ ਵੱਲੋਂ ਚੋਣ ਮੁਹਿੰਮ ਦਾ ਆਗਾਜ਼

ਬਾਬਾ ਫਰੀਦ ਜੀ ਦੀ ਧਰਤੀ ’ਤੇ ਸੇਵਾ ਕਰਨ ਦਾ ਮੌਕਾ ਮਿਲਿਆ: Karamjit Anmol

ਕੋਟਕਪੂਰਾ (ਅਜੈ ਮਨਚੰਦਾ )। ਲੋਕ ਸਭਾ ਚੋਣਾਂ 2024 ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਫਰੀਦਕੋਟ ਲੋਕ ਸਭਾ ਹਲਕਾ (ਰਾਖਵੇਂ) ਤੋਂ ਆਮ ਆਦਮੀ ਪਾਰਟੀ ਨੇ ਫਿਲਮੀ ਕਲਾਕਾਰ ਕਰਮਜੀਤ ਅਨਮੋਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨਾਂ ਵੱਲੋਂ ਆਪਣੇ ਚੋਣ ਮੁਹਿੰਮ ਦਾ ਆਗਾਜ਼ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਬਾਬਾ ਫਰੀਦ ਜੀ ਦੇ ਅਸਥਾਨ ’ਤੇ ਪਰਿਵਾਰ ਸਮੇਤ ਨਤਮਸਤਕ ਹੋਏ ਹਨ। Karamjit Anmol

ਕਰਮਜੀਤ ਅਨਮੋਲ (Karamjit Anmol) ਨੇ ਬਾਬਾ ਫਰੀਦ ਜੀ ਦੇ ਅਸਥਾਨ ’ਤੇ ਨਤਮਸਤਕ ਹੁੰਦਿਆਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਕਿ ਉਹਨਾਂ ਨੂੰ ਬਾਬਾ ਫਰੀਦ ਜੀ ਦੀ ਧਰਤੀ ’ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਕ ਐਮਪੀ ਦਾ ਕੰਮ ਹੁੰਦਾ ਹੈ ਕਿ ਉਹ ਕੇਂਦਰ ਅਤੇ ਪੰਜਾਬ ਵਿੱਚ ਇੱਕ ਪੁਲ ਦਾ ਕੰਮ ਕਰੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਕੇਂਦਰ ਤੱਕ ਪਹੁੰਚਦੀਆਂ ਕਰੇ ਅਤੇ ਉਹਨਾਂ ਦਾ ਹੱਲ ਕਰਵਾਵੇ।

ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਆਪ ਦੇ ਉਮੀਦਵਾਰ ਕਰਮਜੀਤ ਅਨਮੋਲ ਦਾ ਬਹੁਤ ਭਰਵਾਂ ਸਵਾਗਤ

ਉਹਨਾਂ ਕਿਹਾ ਕਿ ਉਹਨਾਂ ਨੂੰ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ ਤਾਂ ਉਹ ਇਸ ਕਰਕੇ ਹੀ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਨਤਮਸਤਕ ਹੋਣ ਲਈ ਆਏ ਹਨ। ਇਸ ਮੌਕੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਹੈ ਕਿ ਬਹੁਤ ਖੁਸ਼ੀਆਂ ਭਰਿਆ ਦਿਨ ਹੈ ਕਿ ਸਾਨੂੰ ਇੱਕ ਹੀਰੇ ਵਜੋਂ ਉਮੀਦਵਾਰ ਮਿਲਿਆ ਹੈ ਜਿਸ ਨੂੰ ਬਹੁਤ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਾਂਗੇ। ਇਸ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਕੋਟਕਪੂਰਾ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਆਪ ਦੇ ਉਮੀਦਵਾਰ ਕਰਮਜੀਤ ਅਨਮੋਲ ਦਾ ਬਹੁਤ ਭਰਵਾਂ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ: ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਨੂੰ ਲੈ ਕੇ ਰੋਡ ਜਾਮ ਕਰਕੇ ਲਾਇਆ ਧਰਨਾ 

ਇਸ ਮੌਕੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ, ਰਾਮਪੁਰਾ ਤੋਂ ਵਿਧਾਇਕ ਬਲਕਾਰ ਸਿੱਧੂ, ਗਿੱਦੜਬਾਹਾ ਤੋਂ ਹਲਕਾ ਇੰਚਾਰਜ ਅੰਮ੍ਰਿਤਪਾਲ ਸਿੰਘ, ਜੈਤੋ ਤੋਂ ਵਿਧਾਇਕ ਅਮੋਲਕ ਸਿੰਘ , ਬਾਘਾ ਪੁਰਾਣਾ ਤੋਂ ਵਿਧਾਇਕ ਅੰਮਿ?ਤਪਾਲ ਸਿੰਘ ਸੁੱਖਾਨਾੰਦ ,ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ ਸਮੇਤ ਆਪ ਦੇ ਵੱਡੀ ਗਿਣਤੀ ਵਿੱਚ ਵਲੰਟੀਅਰ ਅਤੇ ਅਹੁਦੇਦਾਰ ਹਾਜ਼ਰ ਸਨ।