ਹੰਗਾਮੇ ‘ਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਬੰਧੀ ਲੋਕ ਸਭਾ ‘ਚ ਬਿੱਲ ਪਾਸ

ਹੰਗਾਮੇ ‘ਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਬੰਧੀ ਲੋਕ ਸਭਾ ‘ਚ ਬਿੱਲ ਪਾਸ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਪਾਸ ਕਰ ਦਿੱਤਾ ਗਿਆ। ਸੋਮਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਦੇ ਸੰਸਦ ਮੈਂਬਰਾਂ ਨੇ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਦੇ ਖਿਲਾਫ ਸੰਸਦ ਭਵਨ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ। ਅਹਾਤੇ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਇਕੱਠੇ ਹੋਏ ਕਾਂਗਰਸੀ ਮੈਂਬਰਾਂ ਨੇ ਇੱਕ ਵੱਡਾ ਬੈਨਰ ਫੜਿਆ ਹੋਇਆ ਸੀ, ਜਿਸ ਉੱਤੇ ਅੰਗਰੇਜ਼ੀ ਵਿੱਚ ਲਿਖਿਆ ਸੀ, ਅਸੀਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹਾਂ। ਪ੍ਰਦਰਸ਼ਨਕਾਰੀਆਂ ਵਿੱਚ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਰਾਜ ਸਭਾ ਅਤੇ ਲੋਕ ਸਭਾ ਦੇ ਕਈ ਮੈਂਬਰ ਸ਼ਾਮਲ ਸਨ। ਉਹ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰ ਰਹੇ ਸਨ।

ਕੀ ਹੈ ਮਾਮਲਾ

ਗੌਰਤਲਬ ਹੈ ਕਿ ਸਰਕਾਰ ਨੇ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਪਹਿਲੇ ਦਿਨ ਹੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਪੇਸ਼ ਕਰਨ ਜਾ ਰਹੇ ਹਨ। ਕਾਂਗਰਸ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਨਹੀਂ ਹੁੰਦੀ, ਪਾਰਟੀ ਚੁੱਪ ਨਹੀਂ ਬੈਠੇਗੀ। ਇਸ ਦੌਰਾਨ ਸੰਸਦ ਦੇ ਪਹਿਲੇ ਦਿਨ ਦੀ ਸਵੇਰ ਨੂੰ ਮਰਹੂਮ ਸਾਬਕਾ ਸੰਸਦ ਮੈਂਬਰਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ