Parliament Attack : ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸਦਨ ‘ਚ ਦਾਖਲ ਹੋਏ ਦੋਵੇਂ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫਤਾਰ (Parliament Attack)

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਸੁਰੱਖਿਆ ‘ਚ ਹੋਈ ਢਿੱਲ ਦੀ ਘਟਨਾ ‘ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੁੱਧਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦ ਲਈ ਹੈ। ਓਮ ਬਿਰਲਾ ਅੱਜ ਸ਼ਾਮ 4 ਵਜੇ ਕੇਂਦਰ ਅਤੇ ਵਿਰੋਧੀ ਪਾਰਟੀਆਂ ਨਾਲ ਇਸ ਘਟਨਾ ‘ਤੇ ਚਰਚਾ ਕਰਨਗੇ। ਸਪੀਕਰ ਬਿਰਲਾ ਨੇ ਦੱਸਿਆ ਕਿ ਸਦਨ ‘ਚ ਦਾਖਲ ਹੋਏ ਦੋਵੇਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋ ਜਣੇ ਬਾਹਰ ਸਨ। ਸੁਰੱਖਿਆ ਬਲਾਂ ਨੇ ਉਸ ਨੂੰ ਵੀ ਫੜ ਲਿਆ ਹੈ। Parliament Attack

ਇਹ ਵੀ ਪੜ੍ਹੋ: ਮੋਹਨ ਯਾਦਵ ਨੇ ਮੱਧ-ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਇਹ ਬਣੇ ਉਪ ਮੁੱਖ ਮੰਤਰੀ

ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਸੁਰੱਖਿਆ ‘ਚ ਹੋਈ ਢਿੱਲ

ਸੰਸਦ ਦੀ ਸੁਰੱਖਿਆ ਨੂੰ ਛਿੱਕੇ ਟੰਗਦੇ ਹੋਏ ਅੱਜ ਦੋ ਨੌਜਵਾਨ ਲੋਕ ਸਭਾ ਦੀ ਦਰਸ਼ਕ ਗੈਲਰੀ ਵਿੱਚੋਂ ਸਦਨ ਵਿੱਚ ਛਾਲ ਮਾਰ ਗਏ ਅਤੇ ਸਦਨ ਦੀ ਕਾਰਵਾਈ ਤੁਰੰਤ ਮੁਲਤਵੀ ਕਰ ਦਿੱਤੀ ਗਈ। ਸਦਨ ਵਿੱਚ ਸਿਫ਼ਰ ਕਾਲ ਦੀ ਕਾਰਵਾਈ ਚੱਲ ਰਹੀ ਸੀ। ਪ੍ਰੀਜਾਈਡਿੰਗ ਅਫ਼ਸਰ ਰਾਜਿੰਦਰ ਅਗਰਵਾਲ ਕਾਰਵਾਈ ਕਰ ਰਹੇ ਸਨ। ਦੁਪਹਿਰ 1:02 ਵਜੇ ਦੇ ਕਰੀਬ ਇਕ ਨੌਜਵਾਨ ਨੇ ਦਰਸ਼ਕ ਗੈਲਰੀ ਤੋਂ ਛਾਲ ਮਾਰ ਦਿੱਤੀ ਅਤੇ ਅਗਰਵਾਲ ਅਚਾਨਕ ਹੈਰਾਨ ਰਹਿ ਗਿਆ ਅਤੇ ਪੁੱਛਿਆ ਕਿ ਕੀ ਕੋਈ ਡਿੱਗਿਆ ਹੈ? ਸਦਨ ’ਚ ‘ਫੜੋ-ਫੜੋ’ ਦਾ ਰੌਲਾ ਪੈ ਗਿਆ। ਕੁਝ ਹੀ ਪਲਾਂ ਵਿੱਚ ਮਾਮਲਾ ਸਮਝਦਿਆਂ ਹੀ ਅਗਰਵਾਲ ਨੇ ਕਾਰਵਾਈ 2 ਵਜੇ ਤੱਕ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ। (Lok Sabha)

Parliament Attack

ਬਾਅਦ ਵਿੱਚ ਪਤਾ ਲੱਗਾ ਕਿ ਕੁੱਲ ਦੋ ਜਣਿਆਂ ਨੇ ਛਾਲ ਮਾਰੀ ਸੀ। ਇਹ ਦੋਵੇਂ ਵਿਅਕਤੀਆਂ ਨੇ ਦਰਸ਼ਕ ਗੈਲਰੀ ਤੋਂ ਛਾਲ ਮਾਰ ਦਿੱਤੀ। ਉਨ੍ਹਾਂ ਨੂੰ ਸੰਸਦ ਮੈਂਬਰਾਂ ਨੇ ਫੜ ਲਿਆ ਅਤੇ ਸੁਰੱਖਿਆ ਕਰਮਚਾਰੀਆਂ ਦੇ ਹਵਾਲੇ ਕਰ ਦਿੱਤਾ। ਇਨ੍ਹਾਂ ਵਿੱਚੋਂ ਇੱਕ ਦਾ ਨਾਂਅ ਸਾਗਰ ਦੱਸਿਆ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਦੋਵੇਂ ਜਣੇ ਮੈਸੂਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਿਮਹਾ ਦੇ ਨਾਂਅ ’ਤੇ ਲੋਕ ਸਭਾ ਦਰਸ਼ਕ ਗੈਲਰੀ ਪਾਸ ਲੈ ਕੇ ਸੰਸਦ ਭਵਨ ਪੁੱਜੇ ਸਨ। ਵਧੇਰੇ ਜਾਣਕਾਰੀ ਦੀ ਉਡੀਕ ਹੈ। Parliament Attack