London News: ਲੰਦਨ ਦੀ ਸਾਧ-ਸੰਗਤ ਨੇ ਮਨਾਇਆ ਪਵਿੱਤਰ ਐੱਮਐੱਸਜੀ ਅਵਤਾਰ ਮਹੀਨਾ

London News
London News: ਲੰਦਨ ਦੀ ਸਾਧ-ਸੰਗਤ ਨੇ ਮਨਾਇਆ ਪਵਿੱਤਰ ਐੱਮਐੱਸਜੀ ਅਵਤਾਰ ਮਹੀਨਾ

London News: ਲੰਦਨ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ ਪਵਿੱਤਰ ਐੱਮਐਸਜੀ ਅਵਤਾਰ ਮਹੀਨਾ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਕਰਕੇ ਮਨਾਇਆ ਗਿਆ। ਇਸ ਮੌਕੇ ਪਹੁੰਚੀ ਵੱਡੀ ਗਿਣਤੀ ਸਾਧ ਸੰਗਤ ਨੇ ਕਵੀਰਾਜਾਂ ਵੱਲੋਂ ਪਵਿੱਤਰ ਅਵਤਾਰ ਦਿਵਸ ਸਬੰਧੀ ਕੀਤੀ ਸ਼ਬਦ ਬਾਣੀ ਅਤੇ ਪੂਜਨੀਕ ਗੁਰੂ ਜੀ ਦੇ ਅਨਮੋਲ ਬਚਨਾਂ ਨੂੰ ਇਕਾਗਰ ਚਿੱਤ ਹੋ ਕੇ ਸਰਵਣ ਕੀਤਾ।

London News
London News: ਲੰਦਨ ਦੀ ਸਾਧ-ਸੰਗਤ ਨੇ ਮਨਾਇਆ ਪਵਿੱਤਰ ਐੱਮਐੱਸਜੀ ਅਵਤਾਰ ਮਹੀਨਾ

Read Also : Sunam News: ਸਰੀਰਦਾਨੀ ਵਿਜੇ ਕੁਮਾਰ ਇੰਸਾਂ ਨੂੰ ਨਾਮ ਚਰਚਾ ਕਰਕੇ ਦਿੱਤੀ ਸ਼ਰਧਾਂਜਲੀ

ਇਸ ਮੌਕੇ ਬਲਾਕ ਪ੍ਰੇਮੀ ਸੇਵਕ ਕਰਮਜੀਤ ਇੰਸਾਂ ਨੇ ਸਾਧ-ਸੰਗਤ ਨੂੰ ਪਵਿੱਤਰ ਐੱਮਐੱਸਜੀ ਅਵਤਾਰ ਦਿਵਸ ਦੀ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਪਵਿੱਤਰ ਨਾਅਰਾ ਲਾ ਕੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਆਉਣ ਵਾਲੇ ਦਿਨਾਂ ਵਿਚ ਕੀਤੇ ਜਾਣ ਵਾਲੇ ਮਾਨਵਤਾ ਭਲਾਈ ਦੇ ਕਾਰਜਾਂ ਸਬੰਧੀ ਸਾਧ ਸੰਗਤ ਨਾਲ ਵਿਚਾਰ-ਵਟਾਂਦਰਾ ਕੀਤਾ ਇਸ ਮੌਕੇ ਪ੍ਰੇਮੀ ਸੰਮਤੀ ਸੇਵਾਦਾਰ, ਐੱਮਐੱਸਜੀ ਆਈਟੀ ਵਿੰਗ ਦੇ ਸੇਵਾਦਾਰ ਅਤੇ ਸਾਧ ਸੰਗਤ ਹਾਜਰ ਸੀ। London News

London News
London News: ਲੰਦਨ ਦੀ ਸਾਧ-ਸੰਗਤ ਨੇ ਮਨਾਇਆ ਪਵਿੱਤਰ ਐੱਮਐੱਸਜੀ ਅਵਤਾਰ ਮਹੀਨਾ

London News