ਕੈਂਪ ’ਚ ਹੋਇਆ 24 ਯੂਨਿਟ ਖੂਨਦਾਨ | London News
London News: (ਸੱਚ ਕਹੂੰ ਨਿਊਜ਼) ਲੰਦਨ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪੇ੍ਰਰਨਾ ’ਤੇ ਚਲਦਿਆਂ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋੋਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਐੱਮ.ਐੱਸ.ਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਖ਼ੂਨਦਾਨ ਕੈਂਪ ਲਾਇਆ।
ਇਹ ਵੀ ਪੜ੍ਹੋ: Warm Clothes Distribution: ਗਰੀਬ ਬਸਤੀ ‘ਚ ਲੋੜਵੰਦ ਲੋਕਾਂ ਨੂੰ ਗਰਮ ਕੰਬਲ ਵੰਡੇ

ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ਵਿਚ ਸ਼ੈਫਰਡ ਬੁਸ਼ ਦੇ ਐਨ.ਐਚ.ਐਸ. ਬਲੱਡ ਬੈਂਕ ਵਿਚ ਲਾਏ ਖ਼ੂਨਦਾਨ ਕੈਂਪ ਦੌਰਾਨ 24 ਯੂਨਿਟ ਖ਼ੂਨਦਾਨ ਹੋਇਆ ਇਸ ਮੌਕੇ ਬਲੱਡ ਬੈਂਕ ਦੇ ਸਟਾਫ ਨੇ ਸੇਵਾਦਾਰਾਂ ਦੀ ਇਸ ਨੇਕ ਕਾਰਜ ਲਈ ਪ੍ਰਸੰਸ਼ਾ ਕਰਦਿਆਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅਤੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਅਤੇ ਹੋਰ ਵੀ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਬੇਨਤੀ ਕੀਤੀ।