London News: ਐੱਮਐੱਸਜੀ ਗੁਰਮੰਤਰ ਭੰਡਾਰਾ ਮਹੀਨੇ ਦੀ ਖੁਸ਼ੀ ’ਚ ਲੰਦਨ ਦੀ ਸਾਧ-ਸੰਗਤ ਨੇ ਲਾਏ 370 ਬੂਟੇ

Welfare

London News: (ਸੱਚ ਕਹੂੰ ਨਿਊਜ਼) ਲੰਦਨ। ਰੂਹਾਨੀਅਤ ਦੇ ਸੱਚੇ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਦੇਸ਼-ਵਿਦੇਸ਼ ਵਿੱਚ ਮਾਨਵਤਾ ਭਲਾਈ ਦੇ 167 ਕਾਰਜ ਬੜੇ ਹੀ ਉਤਸ਼ਾਹ ਨਾਲ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Punjab News: ਪੰਜਾਬ ਦੀਆਂ ਔਰਤਾਂ ਲਈ ਅਹਿਮ ਖਬਰ, ਸਰਕਾਰ ਚੁੱਕ ਰਹੀ ਵੱਡਾ ਕਦਮ

ਇਸੇ ਲੜੀ ਤਹਿਤ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰਾ ਮਹੀਨੇ ਦੀ ਖੁਸ਼ੀ ਵਿੱਚ ਵਾਤਾਵਰਨ ਦੀ ਸ਼ੁੱਧਤਾ ਲਈ ਬਰੈਂਟਫੋਰਡ, ਲੰਦਨ ਵਿਖੇ 370 ਬੂਟੇ ਲਾਏ ਗਏ। ਇਸ ਮੌਕੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫ਼ੇਅਰ ਕਮੇਟੀ ਦੇ 41 ਸੇਵਾਦਾਰਾਂ ਨੇ ਮੂਲ ਨਾਗਰਿਕਾਂ ਨਾਲ ਮਿਲਕੇ ਸੇਵਾ ਕਾਰਜਾਂ ’ਚ ਹਿੱਸਾ ਲਿਆ। ਮੂਲ ਨਾਗਰਿਕਾਂ ਨੇ ਸੇਵਾਦਾਰਾਂ ਦੇ ਸੇਵਾ ਪ੍ਰਤੀ ਜ਼ਜ਼ਬੇ ਦੀ ਭਰਪੂਰ ਸ਼ਲਾਘਾ ਕੀਤੀ। London News