ਲੌਂਗੋਵਾਲ : ਅਕਾਲੀਆਂ ਲਾਇਆ ਜੋਰ ਕਾਂਗਰਸ ਕਰੇਗੀ ਰਸਮੀ ਕਾਨਫਰੰਸ

Longowal, Congress, Hold Formal Conference

ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਸ਼ਹਿਦੀ ਦਿਹਾੜਾ ਮਨਾਇਆ ਜਾਵੇਗਾ ਅੱਜ

ਸੰਗਰੂਰ (ਗੁਰਪ੍ਰੀਤ ਸਿੰਘ)। ਪੰਜਾਬ ‘ਚ ਅਮਨ ਦੀ ਸਥਾਪਤੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਸ਼ਹੀਦੀ ਦਿਵਸ 20 ਅਗਸਤ ਨੂੰ ਲੌਂਗੋਵਾਲ ਵਿਖੇ ਮਨਾਇਆ ਜਾ ਰਿਹਾ ਹੈ ਇਸ ਮੌਕੇ ਅਕਾਲੀ-ਭਾਜਪਾ ਤੇ ਕਾਂਗਰਸ ਵੱਲੋਂ ਸਿਆਸੀ ਕਾਨਫਰੰਸਾਂ ਉਲੀਕੀਆਂ ਗਈਆਂ ਹਨ ਸਰਕਾਰ ਵੱਲੋਂ ਬੇਸ਼ੱਕ ਇਸ ਵਾਰ ਵੀ ਇਹ ਸਮਾਗਮ ਰਾਜ ਪੱਧਰੀ ਸਮਾਗਮ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ ਪਰ ਪਿਛਲੀ ਵਾਰ ਵਾਂਗ ਸਿਰਫ਼ ਨਾਂਅ ਦਾ ਸਮਾਗਮ ਕੀਤਾ ਜਾਵੇਗਾ ਅਕਾਲੀ-ਭਾਜਪਾ ਵੱਲੋਂ ਹਰ ਵਾਰ ਦੀ ਤਰ੍ਹਾਂ ਇਸ ਕਾਨਫਰੰਸ ਮੌਕੇ ਇਕੱਠ ਲਈ ਪੂਰਾ ਜ਼ੋਰ ਤਾਣ ਲਾਇਆ ਗਿਆ ਹੈ।

ਇਹ ਵੀ ਪੜ੍ਹੋ : ਈਪੀਐੱਫ਼ਓ ਗਾਹਕਾਂ ਲਈ ਖੁਸ਼ਖਬਰੀ : ਜਾਣੋ ਖਾਤਿਆਂ ਵਿੱਚ ਕਦੋਂ ਆਵੇਗਾ ਵਿਆਜ ਦਾ ਪੈਸਾ?

ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਵੀ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਸ੍ਰ. ਲੌਂਗੋਵਾਲ ਦੇ ਸ਼ਹੀਦੀ ਦਿਨ ਨੂੰ ਰਾਜ ਪੱਧਰੀ ਸਮਾਗਮ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪਿਛਲੀ ਵਾਰ ਵਾਂਗ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰ ਰਹੇ ਹਨ ਇਹ ਸਰਕਾਰੀ ਸਮਾਗਮ ਲੌਂਗਵਾਲ ਦੀ ਅਨਾਜ ਮੰਡੀ ਵਿੱਚ ਕਰਵਾਇਆ ਜਾ ਰਿਹਾ ਹੈ ਦੂਜੇ ਪਾਸੇ ਸ਼੍ਰੋਮਣੀ ਅਕਾਲੀ-ਦਲ ਤੇ ਭਾਜਪਾ ਵੱਲੋਂ ਮਿਲ ਕੇ ਇਸ ਸਮਾਗਮ ਨੂੰ ਕਰਵਾਇਆ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ।

ਅਕਾਲੀ ਦਲ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਇਹ ਸਾਰਾ ਪ੍ਰੋਗਰਾਮ ਉਲੀਕਿਆ ਗਿਆ ਹੈ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਵੱਲੋਂ ਵਰਕਰਾਂ ਦੀਆਂ ਇਕੱਠ ਕਰਨ ਲਈ ਡਿਊਟੀਆਂ ਲਾਈਆਂ ਗਈਆਂ ਹਨ ਅਕਾਲੀ ਦਲ ਦੀ ਕਾਨਫਰੰਸ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵੀ ਹੋ ਰਹੀ ਹੈ, ਜਿਸ ਵਿੱਚ ਸਾਬਕਾ ਮੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਮੁੱਚੀ ਅਕਾਲੀ ਲੀਡਰਸ਼ਿਪ ਤੇ ਭਾਜਪਾ ਦੇ ਸੀਨੀਅਰ ਆਗੂ ਸੋਮ ਪ੍ਰਕਾਸ਼ ਪੁੱਜ ਰਹੇ ਹਨ।

ਕਾਂਗਰਸ ਪਾਰਟੀ ਵੱਲੋਂ ਪਿਛਲੀ ਵਾਰ ਵੀ ਲੌਂਗੋਵਾਲ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਸੀ ਪਰ ਮਹਿਜ ਉਹ ਸਮਾਗਮ ਸਿਰਫ਼ ਨਾਂਅ ਦਾ ਹੀ ਰਿਹਾ ਸੀ ਤੇ ਇਸ ਵਾਰ ਵੀ ਇਸ ਤਰ੍ਹਾਂ ਦਾ ਸਮਾਗਮ ਹੋਣ ਦੀ ਸੰਭਾਵਨਾ ਹੈ ਅਕਾਲੀ ਦਲ-ਭਾਜਪਾ ਵੱਲੋਂ ਹਰ ਵਾਰ ਇਹ ਸਮਾਗਮ ਆਪਣੀ ਰਾਜਸੀ ਸਰਗਰਮੀਆਂ ਨੂੰ ਤੇਜ਼ ਕਰਨ ਦਾ ਜਰੀਆ ਰਿਹਾ ਹੈ ਤਿੰਨ ਕੁ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਲੌਂਗੋਵਾਲ ਜਿਸ ਦਾ ਹੁਣ ਅਕਾਲੀ ਦਲ ‘ਚ ਰਲੇਵਾਂ ਹੋ ਚੁੱਕਿਆ ਹੈ, ਵੱਲੋਂ ਵੀ ਲਗਾਤਾਰ ਦੋ ਵਾਰ ਇਹ ਸਮਾਗਮ ਆਪਣੇ ਪੱਧਰ ‘ਤੇ ਕਰਵਾਇਆ ਗਿਆ ਸੀ ਉਸ ਸਮੇਂ ਸੁਰਜੀਤ ਸਿੰਘ ਬਰਨਾਲਾ ਦਾ ਪਰਿਵਾਰ ਜਿਨ੍ਹਾਂ ‘ਚ ਉਨ੍ਹਾਂ ਦੀ ਧਰਮ ਪਤਨੀ ਸੁਰਜੀਤ ਕੌਰ ਬਰਨਾਲਾ, ਪੁੱਤਰ ਗਗਨਜੀਤ ਸਿੰਘ ਬਰਨਾਲਾ, ਸਾਬਕਾ ਕੈਬਨਿਟ ਮੰਤਰੀ ਬਲਦੇਵ ਸਿੰਘ ਮਾਨ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਇਆ ਗਿਆ।

ਇਸ ਤਰ੍ਹਾਂ ਹੋਈ ਸੀ ਸ਼ਹਿਦੀ

ਸ੍ਰ. ਹਰਚੰਦ ਸਿੰਘ ਲੌਂਗੋਵਾਲ ਮੂਹਰਲੀਆਂ ਸਫ਼ਾਂ ਦੇ ਅਕਾਲੀ ਆਗੂ ਸਨ ਜਿਨ੍ਹਾਂ ਨੇ ਅਕਾਲੀ ਹਿੱਤਾਂ ਲਈ ਲੰਮੀ ਘਾਲਣਾ ਘਾਲੀ ਜੇਲ੍ਹਾਂ ਕੱਟੀਆਂ ਤੇ ਉਹ ਲੰਮਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਉਨ੍ਹਾਂ ਦਾ ਜਨਮ 21 ਜਨਵਰੀ 1932 ਨੂੰ ਪਿੰਡ ਗਿੱਦੜਿਆਣੀ ਵਿਖੇ ਹੋਇਆ ਸ੍ਰ. ਲੌਂਗੋਵਾਲ ਨੂੰ ਸਿੱਖ ਸਿਆਸਤ ਦੇ ਮੁਢਲੇ ਆਗੂਆਂ ਵਜੋਂ ਜਾਣਿਆ ਜਾਂਦਾ ਹੈ 1984 ਵਿੱਚ ਪੰਜਾਬ ‘ਚ ਆਰੰਭ ਹੋਏ ਅੱਤਵਾਦ ਤੇ ਸਵ: ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਦਿੱਲੀ, ਪੰਜਾਬ ਤੇ ਹੋਰ ਰਾਜਾਂ ‘ਚ ਬਦਅਮਨੀ ਫੈਲ ਗਈ ਸੀ ਸ੍ਰ. ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ‘ਚ ਸ਼ਾਂਤੀ ਸਥਾਪਿਤ ਕਰਨ ਦੀ ਪਹਿਲ ਕਰਦਿਆਂ ਤੱਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਇੱਕ ਸਮਝੌਤਾ ਵੀ ਸਹੀਬੰਦ ਕੀਤਾ, ਜਿਸ ਨੂੰ ਰਾਜੀਵ-ਲੌਂਗੋਵਾਲ ਦੇ ਸਮਝੌਤੇ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਪੰਜਾਬ ਦੇ ਗਰਮ ਖਿਆਲੀ ਜਥੇਬੰਦੀਆਂ ਨੂੰ ਇਹ ਸਮਝੌਤਾ ਮਨਜ਼ੂਰ ਨਹੀਂ ਸੀ, ਜਿਸ ਕਾਰਨ ਗਰਮਦਲੀਆਂ ਵੱਲੋਂ 20 ਅਗਸਤ 1985 ਨੂੰ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ੇਰਪੁਰ ‘ਚ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ।