ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ

channi

ਮੋਹਾਲੀ (ਐੱਮ ਕੇ ਸ਼ਾਇਨਾ)। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਚਰਨਜੀਤ ਸਿੰਘ ਚੰਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਚੱਲ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਵੀ ਲੁੱਕਆਊਟ ਨੋਟਿਸ ਦੀ ਜਾਣਕਾਰੀ ਨਹੀਂ ਸੀ। 2 ਦਿਨ ਪਹਿਲਾਂ ਜਦੋਂ ਚਰਨਜੀਤ ਸਿੰਘ ਚੰਨੀ ਕੈਲੀਫੋਰਨੀਆ ਜਾਣ ਲਈ ਦਿੱਲੀ ਏਅਰਪੋਰਟ ਤੋਂ ਰਵਾਨਾ ਹੋਏ ਤਾਂ ਉਨ੍ਹਾਂ ਨੂੰ ਖੂਫੀਆ ਜਾਣਕਾਰੀ ਤੋਂ ਪਤਾ ਲੱਗਾ ਕਿ ਉਨ੍ਹਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

ਜਿਸ ਤੋਂ ਬਾਅਦ ਟਿਕਟ ਅਤੇ ਵੀਜ਼ਾ ਹੋਣ ਦੇ ਬਾਵਜੂਦ ਚਰਨਜੀਤ ਸਿੰਘ ਚੰਨੀ ਦਿੱਲੀ ਏਅਰਪੋਰਟ ਦੇ ਅੰਦਰ ਨਹੀਂ ਗਏ। ਕਿਉਂਕਿ ਅਜਿਹੀ ਸਥਿਤੀ ਵਿੱਚ ਸੀਆਈਐਸਐਫ ਵੱਲੋਂ ਡਿਟੇਨ ਕਰ ਲਿਆ ਜਾਂਦਾ ਹੈ। ਪੰਜਾਬ ਵਿਜੀਲੈਂਸ ਨੂੰ ਇਕ ਹਫਤਾ ਪਹਿਲਾਂ ਅਜਿਹੀ ਸੂਚਨਾ ਮਿਲੀ ਸੀ ਕਿ ਚਰਨਜੀਤ ਸਿੰਘ ਚੰਨੀ ਕੈਲੀਫੋਰਨੀਆ ਜਾਣ ਦੀ ਤਿਆਰੀ ਕਰ ਰਿਹਾ ਹੈ, ਜਿਸ ਕਾਰਨ ਪੰਜਾਬ ਵਿਜੀਲੈਂਸ ਨੇ 3 ਦਿਨ ਪਹਿਲਾਂ ਦੇਸ਼ ਦੇ ਸਾਰੇ ਹਵਾਈ ਅੱਡਿਆਂ ‘ਤੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਸੀ। ਇਥੇ ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਅਮਰੀਕਾ ਜਾਣ ਵਾਲੇ ਸਨ ਪਰ ਸੀਐਮ ਭਗਵੰਤ ਮਾਨ ਦੀ ਚੁਣੌਤੀ ਤੋਂ ਬਾਅਦ ਉਨ੍ਹਾਂ ਆਪਣਾ ਦੌਰਾ ਰੱਦ ਕਰ ਦਿੱਤਾ। ਸੀਐਮ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਚੰਨੀ ਨੂੰ ਚੁਣੌਤੀ ਦਿੱਤੀ ਸੀ ਕਿ ਚੰਨੀ ਖਿਲਾਫ ਭ੍ਰਿਸ਼ਟਾਚਾਰ ਦੀਆਂ ਫਾਈਲਾਂ ਹਨ ਅਤੇ ਉਹ ਵਿਦੇਸ਼ ਭੱਜ ਸਕਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ