ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
(ਸੱਚ ਕਹੂੰ ਨਿਊਜ਼) ਪਟਿਆਲਾ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ (Bharat Inder Chahal) ਵਿਰੁੱਧ ਲੁੱਕ ਆਊਟ ਕਾਰਨਰ (LOC) ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਭਰਤ ਇੰਦਰ ਚਾਹਲ ਵਿਜੀਲੈਂਸ ਦੀ ਜਾਂਚ ਦੌਰਾਨ ਪੇਸ਼ ਨਹੀਂ ਹੋਇਆ ਤਾਂ ਉਸ ਦੇ ਵਿਦੇਸ਼ ਜਾਣ ਅਤੇ ਭੱਜਣ ਦੀ ਚਰਚਾ ਤੇਜ਼ ਹੋ ਗਈ ਸੀ ਪਰ ਬਾਅਦ ‘ਚ ਉਸ ਨੇ ਮੈੇਡੀਕਲ ਦੇ ਆਧਾਰ ‘ਤੇ ਅਚਾਨਕ ਪੇਸ਼ੀ ਤੋਂ ਛੋਟ ਮੰਗ ਸੀ। ਇਨ੍ਹਾਂ ਸੰਭਾਵਨਾਵਾਂ ਦੇ ਮੱਦੇਨਜ਼ਰ ਚਾਹਲ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ, ਤਾਂ ਜੋ ਉਹ ਵਿਦੇਸ਼ ਭੱਜ ਨਾ ਸਕੇ।
ਇਹ ਵੀ ਪੜ੍ਹੋ : ਬਾਹਰ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਬੰਦ ਰਹਿਣਗੀਆਂ ਬੱਸਾਂ
ਮੰਗਲਵਾਰ ਨੂੰ ਵੀ ਸਾਬਕਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀਆਂ ਤਿੰਨ ਟੀਮਾਂ ਵੱਖ-ਵੱਖ ਰਾਜਾਂ ਵਿੱਚ ਛਾਪੇਮਾਰੀ ਕਰ ਰਹੀਆਂ ਸਨ। ਬਾਅਦ ਦੁਪਹਿਰ ਹੋਈ ਛਾਪੇਮਾਰੀ ਦੌਰਾਨ ਵਿਜੀਲੈਂਸ ਦੇ ਹੱਥ ਕੁਝ ਵੀ ਨਹੀਂ ਲੱਗਾ। ਭਰਤ ਇੰਦਰ ਚਾਹਲ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ।