ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਬਿਕਰਮ ਮਜੀਠੀਆ ...

    ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ

    ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ

    (ਸੱਚ ਕਹੂੰ ਨਿਊਜ) ਚੰਡੀਗੜ੍ਹ। ਪੰਜਾਬ ‘ਚ ਡਰੱਗ ਮਾਮਲੇ ’ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਮਜੀਠੀਆ ਦੇ ਵਿਦੇਸ਼ ਭੱਜ ਜਾਣ ਦਾ ਖਦਸ਼ਾ ਹੈ। ਇਸ ਲਈ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਰਾਹੀਂ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਸਾਰੇ ਹਵਾਈ ਅੱਡਿਆਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ‘ਤੇ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਜੋ ਜੇਕਰ ਮਜੀਠੀਆ ਉਥੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਫੜਿਆ ਜਾ ਸਕੇ।

     ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਬਿਕਰਮ ਮਜੀਠੀਆ ਜਲਦ ਹੀ ਜੇਲ੍ਹ ‘ਚ ਹੋਣਗੇ। ਪੁਲਿਸ ਨੇ ਸੋਮਵਾਰ ਰਾਤ ਨੂੰ ਮਜੀਠੀਆ ਖਿਲਾਫ ਕ੍ਰਾਈਮ ਬ੍ਰਾਂਚ ਥਾਣੇ ‘ਚ ਮਾਮਲਾ ਦਰਜ ਕੀਤਾ ਸੀ ਪਰ ਅਜੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

    ਪੰਜਾਬ ਸਰਕਾਰ ਦੀ ਯੋਜਨਾ ਧਰੀ-ਧਰਾਈ ਰਹਿ ਗਏ, ਫਲੈਟ ’ਚੋਂ ਮਿਲਿਆ ਮਜੀਠੀਆ ਦਾ ਮੋਬਾਇਲ

    ਇਹ ਵੀ ਦੱਸਣਯੋਗ ਹੈ ਕਿ ਸੂਬਾ ਸਰਕਾਰ ਦੀ ਯੋਜਨਾ ਸੀ ਕਿ ਮਾਮਲਾ ਦਰਜ ਹੁੰਦੇ ਹੀ ਮਜੀਠੀਆ ਨੂੰ ਰਾਤ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਦੇ ਲਈ ਉਨ੍ਹਾਂ ਨੇ ਮਜੀਠੀਆ ਦੇ ਮੋਬਾਈਲ ਦੀ ਲੋਕੇਸ਼ਨ ਟ੍ਰੈਕ ਕੀਤੀ ਸੀ। ਮੋਬਾਈਲ ਲਗਾਤਾਰ ਚੰਡੀਗੜ੍ਹ ਸਥਿਤ ਉਸ ਦੇ ਸਰਕਾਰੀ ਫਲੈਟ ਦੀ ਲੋਕੇਸ਼ਨ ਦੱਸ ਰਿਹਾ ਸੀ। ਇਸ ਕਾਰਨ ਸਰਕਾਰ ਨੂੰ ਲੱਗਾ ਕਿ ਮਜੀਠੀਆ ਇਸ ਕੇਸ ਤੋਂ ਅਣਜਾਣ ਹੈ ਅਤੇ ਚੰਡੀਗੜ੍ਹ ਵਿਚ ਹੀ ਰਹਿ ਗਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਸੋਮਵਾਰ ਅੱਧੀ ਰਾਤ ਨੂੰ ਜਦੋਂ ਪੁਲਿਸ ਨੇ ਉਥੇ ਛਾਪੇਮਾਰੀ ਕੀਤੀ ਤਾਂ ਮਜੀਠੀਆ ਦੀ ਬਜਾਏ ਸਿਰਫ ਉਸ ਦਾ ਮੋਬਾਇਲ ਮਿਲਿਆ।

    ਸਿਟ ਵੱਲੋਂ ਕਈ ਥਾਵਾਂ ਕੀਤੀ ਜਾ ਚੁੱਕੀ ਹੈ ਛਾਪੇਮਾਰੀ

    ਸਿਟ ਨੇ ਹੁਣ ਤੱਕ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ ਪਰ ਮਜੀਠੀਆ ਦਾ ਕੋਈ ਪਤਾ ਨਹੀਂ ਲੱਗਾ ਹੈ। ਹੁਣ ਮਜੀਠੀਆ ਦੇ ਕਰੀਬੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਰਿਪੋਰਟ ‘ਚ ਦਰਜ ਆਗੂਆਂ ਤੋਂ ਪੁੱਛਗਿੱਛ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here