31 ਮਾਰਚ ਤੱਕ ਜਾਰੀ ਰਹਿਣਗੇ ਹੁਕਮ ਜਨਤਕ ਮੀਟਿੰਗਾਂ ‘ਤੇ ਵੀ ਪਾਬੰਦੀ ਹੋਵੇਗੀ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਧਾਰਾ 144 ਤਹਿਤ 31 ਮਾਰਚ 2023 ਤੱਕ ਜ਼ਿਲ੍ਹੇ ਵਿੱਚ ਜਨਤਕ ਮੀਟਿੰਗਾਂ, ਗੈਰਕਾਨੂੰਨੀ ਇਕੱਠ ਕਰਨ ਅਤੇ ਲਾਊਡ ਸਪੀਕਰਾਂ (Loudspeaker Mohali) ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਹੁਕਮ ਲਾਊਡ ਸਪੀਕਰਾਂ ਦੀ ਉੱਚੀ ਆਵਾਜ਼ ਕਾਰਨ ਅਮਨ-ਕਾਨੂੰਨ ਵਿੱਚ ਵਿਘਨ, ਬਜ਼ੁਰਗਾਂ ਦੀ ਸਿਹਤ, ਬਿਮਾਰ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਬੱਚਿਆਂ ਦੇ ਇਮਤਿਹਾਨ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਅੱਗੇ ਕਿਹਾ ਗਿਆ ਹੈ ਕਿ ਘਰਾਂ ਅਤੇ ਧਾਰਮਿਕ ਸਥਾਨਾਂ ਵਿੱਚ ਲਾਊਡ ਸਪੀਕਰਾਂ ਦੀ ਆਵਾਜ਼ ਇਮਾਰਤ ਦੀ ਸੀਮਾ ਦੇ ਅੰਦਰ ਰੱਖੀ ਜਾਵੇ। ਸਿਰਫ਼ ਵਿਸ਼ੇਸ਼ ਮੌਕਿਆਂ ‘ਤੇ ਹੀ ਲਾਊਡਸਪੀਕਰ ਨੂੰ ਪੰਜਾਬ ਇੰਸਟਰੂਮੈਂਟ ਐਕਟ ਅਧੀਨ ਪ੍ਰਵਾਨਗੀ ਲੈਣ ਉਪਰੰਤ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਪ੍ਰਬੰਧਕਾਂ ਵੱਲੋਂ ਵਜਾਇਆ ਜਾ ਸਕਦਾ ਹੈ।
ਦੱਸ ਦਈਏ ਕਿ ਹਾਲ ਹੀ ‘ਚ ਮੋਹਾਲੀ ਜ਼ਿਲਾ ਪ੍ਰਸ਼ਾਸਨ ਨੇ 26 ਮਾਰਚ ਤੱਕ ਜਨਤਕ ਥਾਵਾਂ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪਾਬੰਦੀ ਲਗਾ ਦਿੱਤੀ ਸੀ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਹਥਿਆਰਾਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ਵਾਲੇ ਗੀਤਾਂ ‘ਤੇ ਵੀ ਪਾਬੰਦੀ ਹੋਵੇਗੀ।
ਵਿਆਹ ਸਮਾਗਮ ‘ਚ ਹਥਿਆਰਾਂ ‘ਤੇ ਪਾਬੰਦੀ
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਨਤਕ ਥਾਵਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਵਿਖਾਉਣ ‘ਤੇ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਕਿਸੇ ਵੀ ਭਾਈਚਾਰੇ ਦੇ ਖਿਲਾਫ ਨਫਰਤ ਭਰਿਆ ਭਾਸ਼ਣ ਦੇਣ ‘ਤੇ ਪਾਬੰਦੀ ਹੋਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।