ਰਸੋਈ ਗੈਸ ਸਲੰਡਰ 15 ਰੁਪਏ ਮਹਿੰਗਾ
ਨਵੀਂ ਦਿੱਲੀ (ਏਜੰਸੀ)। ਤਿਉਹਾਰਾਂ ਦੇ ਮੌਸਮ ਵਿੱਚ ਆਮ ਆਦਮੀ ਨੂੰ ਝਟਕਾ ਲੱਗਾ ਹੈ। ਦਰਅਸਲ, ਪੈਟਰੋਲੀਅਮ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਹੈ। ਦਿੱਲੀ ਵਿੱਚ ਬਿਨਾਂ ਸਬਸਿਡੀ ਦੇ 14.2 ਕਿਲੋ ਸਿਲੰਡਰ ਦੀ ਕੀਮਤ 899.50 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ 5 ਕਿਲੋ ਸਿਲੰਡਰ ਦੀ ਨਵੀਂ ਕੀਮਤ ਹੁਣ 502 ਰੁਪਏ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ। 1 ਅਕਤੂਬਰ ਨੂੰ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ 19 ਕਿਲੋ ਵਪਾਰਕ ਗੈਸ ਸਿਲੰਡਰਾਂ ਦੀ ਕੀਮਤ 43.5 ਰੁਪਏ ਪ੍ਰਤੀ ਸਿਲੰਡਰ ਵਧਾ ਦਿੱਤੀ ਸੀ। ਦਿੱਲੀ ਵਿੱਚ 19 ਕਿਲੋ ਵਪਾਰਕ ਗੈਸ ਸਿਲੰਡਰ ਦੀ ਕੀਮਤ 1693 ਰੁਪਏ ਤੋਂ ਵੱਧ ਕੇ 1736.5 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ