Baseball Championship Rajasthan: (ਸੱਚ ਕਹੂੰ ਨਿਊਜ਼) ਜਲੰਧਰ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਇੱਕ ਵਾਰ ਫਿਰ ਖੇਡਾਂ ਦੇ ਖੇਤਰ ਵਿੱਚ ਆਪਣ ਸਥਾਨ ਬਣਾਏ ਰੱਖਦੇ ਹੋਏ ਇਸ ਦੀ ਬੇਸਬਾਲ ਟੀਮ ਨੇ ਰਾਜਸਥਾਨ ਦੇ ਝੁੰਝੁਨੂ ਵਿਖੇ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਬੇਸਬਾਲ ਚੈਂਪੀਅਨਸ਼ਿਪ ਜਿੱਤੀ। ਦੇਸ਼ ਭਰ ਦੀਆਂ 80 ਤੋਂ ਵੱਧ ਯੂਨੀਵਰਸਿਟੀਆਂ ਦੀਆਂ ਚੋਟੀ ਦੀਆਂ ਟੀਮਾਂ ਨਾਲ ਮੁਕਾਬਲਾ ਹੋਇਆ। ਮੁੱਖ ਕੋਚ ਰਾਕੇਸ਼ ਦੀ ਅਗਵਾਈ ਵਿੱਚ, 16 ਮੈਂਬਰੀ ਐਲਪੀਯੂ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਗੋਲਡ ਮੈਡਲ ਜਿੱਤਿਆ। ਟੀਮ ਦੇ ਕਈ ਖਿਡਾਰੀ ਅੰਤਰਰਾਸ਼ਟਰੀ ਪੱਧਰ ’ਤੇ ਵੀ ਭਾਰਤ ਦੀ ਨੁਮਾਇੰਦਗੀ ਕਰਦੇ ਹਨ।
ਇਹ ਵੀ ਪੜ੍ਹੋ: Indian Cricket Team: ਪਟਿਆਲਾ ਦੇ ਵੀਹਾਨ ਮਲਹੋਤਰਾ ਦੀ ਭਾਰਤੀ ਕ੍ਰਿਕਟ ਟੀਮ ਵਿੱਚ ਹੋਈ ਚੋਣ
ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਅਸਾਧਾਰਨ ਹੁਨਰ, ਅਨੁਸ਼ਾਸਨ ਦਾ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਖੇਡ ਮੁਕਾਬਲੇ ਦੌਰਾਨ, ਹਰ ਮੈਚ ਵਿੱਚ ਟੀਮ ਦੀ ਬਿਹਤਰੀ ਅਤੇ ਪ੍ਰਤੀਯੋਗੀ ਭਾਵਨਾ ਪ੍ਰਤੀ ਵਚਨਬੱਧਤਾ ਸਪੱਸ਼ਟ ਸੀ। ਟੀਮ ਨੂੰ ਵਧਾਈ ਦਿੰਦੇ ਹੋਏ, ਐਲਪੀਯੂ ਦੀ ਪ੍ਰੋ-ਚਾਂਸਲਰ ਕਰਨਲ ਡਾ. ਰਸ਼ਮੀ ਮਿੱਤਲ ਨੇ ਕਿਹਾ, ਐਲਪੀਯੂ ਵਿਖੇ, ਸਾਡਾ ਮੰਨਣਾ ਹੈ ਕਿ ਯੂਨੀਵਰਸਿਟੀ ਦਾ ਅਸਲ ਮਾਪ ਨਾ ਸਿਰਫ਼ ਉਸਦੀਆਂ ਅਕਾਦਮਿਕ ਪ੍ਰਾਪਤੀਆਂ ਵਿੱਚ ਹੈ, ਸਗੋਂ ਅਜਿਹੇ ਨੇਤਾ ਪੈਦਾ ਕਰਨ ਵਿੱਚ ਵੀ ਹੈ ਜੋ ਵੱਖ-ਵੱਖ ਖੇਤਰਾਂ ਵਿੱਚ ਜਿੱਤ ਪ੍ਰਾਪਤ ਕਰ ਸਕਦੇ ਹਨ।