ਐਲਪੀਯੂ ਨੇ ਏਸ਼ੀਆਈ ਖੇਡਾਂ ’ਚ ਭਾਰਤੀ ਪੁਰਸ਼ ਹਾਕੀ ਟੀਮ ਦੀ ਜਿੱਤ ਦਾ ਜਸ਼ਨ ਮਨਾਇਆ

Lovely Professional University
ਐਲਪੀਯੂ ਨੇ ਏਸ਼ੀਆਈ ਖੇਡਾਂ ’ਚ ਭਾਰਤੀ ਪੁਰਸ਼ ਹਾਕੀ ਟੀਮ ਦੀ ਜਿੱਤ ਦਾ ਜਸ਼ਨ ਮਨਾਇਆ

(Lovely Professional University) ਐਲਪੀਯੂ ਦੇ 9 ਵਿਦਿਆਰਥੀਆਂ ਨੇ ਏਸ਼ੀਆਈ ਖੇਡਾਂ ’ਚ ਭਾਰਤੀ ਹਾਕੀ ਟੀਮ ਦੀ ਕੀਤੀ ਅਗਵਾਈ

(ਸੱਚ ਕਹੂੰ ਨਿਊਜ਼) ਜਲੰਧਰ। ਲਵਲੀ ਪ੍ਰੋਫੈਸਨਲ ਯੂਨੀਵਰਸਿਟੀ (ਐੱਲ. ਪੀ. ਯੂ.) Lovely Professional University ਦਾ ਕੈਂਪਸ ਜਸ਼ਨ ਨਾਲ ਗੂੰਜ ਉੱਠਿਆ ਕਿਉਂਕਿ 19ਵੀਆਂ ਏਸ਼ੀਆਈ ਖੇਡਾਂ ‘ਚ ਭਾਰਤੀ ਪੁਰਸ਼ ਹਾਕੀ ਟੀਮ, ਜਿਸ ‘ਚ 9 ਐਲਪੀਯੂ ਦੇ ਵਿਦਿਆਰਥੀ ਸ਼ਾਮਲ ਸਨ, ਜੇਤੂ ਬਣ ਕੇ ਸਾਹਮਣੇ ਆਏ। ਟੀਮ ਨੇ ਅਸਾਧਾਰਨ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਚੀਨ ਦੇ ਹਾਂਗਜੂ ਸਟੇਡੀਅਮ ਵਿੱਚ ਮੌਜੂਦਾ ਚੈਂਪੀਅਨ ਜਾਪਾਨ ਨੂੰ 5-1 ਨਾਲ ਹਰਾਇਆ।

ਐਲਪੀਯੂ ਦੇ ਵਿਦਿਆਰਥੀ ਕੈਪਟਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਭਾਰਤੀ ਹਾਕੀ ਟੀਮ ਨੇ ਪੂਰੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੀਮ ਦੀ ਸਫਲਤਾ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਐਲਪੀਯੂ ਦੇ ਹੋਰ ਵਿਦਿਆਰਥੀਆਂ ਵਿੱਚ ਉਪ-ਕਪਤਾਨ ਹਾਰਦਿਕ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸਮਸ਼ੇਰ ਸਿੰਘ, ਮਨਦੀਪ ਸਿੰਘ, ਜਰਮਨਪ੍ਰੀਤ ਸਿੰਘ, ਸੁਖਜੀਤ ਸਿੰਘ ਅਤੇ ਵਰੁਣ ਕੁਮਾਰ ਸ਼ਾਮਲ ਹਨ। ਇਹ ਸਾਰੇ ਨੌਂ ਵਿਦਿਆਰਥੀ ਐਲਪੀਯੂ ਤੋਂ ਗ੍ਰੈਜੂਏਸ਼ਨ ਕਰ ਰਹੇ ਹਨ। (Lovely Professional University)

ਵਿਦਿਆਰਥੀਆਂ ਨੇ ਵੱਡਿਆਂ ਸਕ੍ਰੀਨਾਂ ‘ਤੇ ਲਾਈਵ ਵੇਖਿਆ ਮੈਚ

Asian Games 2023

ਐਲਪੀਯੂ ਦੇ ਵਿਦਿਆਰਥੀਆਂ ਨੂੰ ਕੈਂਪਸ ਵਿੱਚ ਵੱਖ-ਵੱਖ ਪ੍ਰਮੁੱਖ ਸਥਾਨਾਂ ‘ਤੇ ਸਥਾਪਤ ਵੱਡਿਆਂ ਸਕ੍ਰੀਨਾਂ ‘ਤੇ ਆਪਣੇ ਸਹਿਪਾਠੀਆਂ ਨੂੰ ਲਾਈਵ ਦੇਖਣ ਦਾ ਸਨਮਾਨ ਮਿਲਿਆ। ਪੂਰਾ ਐਲਪੀਯੂ ਭਾਈਚਾਰਾ ਅੰਤਰਰਾਸ਼ਟਰੀ ਪਲੇਟਫਾਰਮ ‘ਤੇ ਦੇਸ਼ ਦੀ ਨੁਮਾਇੰਦਗੀ ਕਰਨ ਵਾਲੇ ਆਪਣੇ ਸਾਥੀ ਵਿਦਿਆਰਥੀਆਂ ਦਾ ਸਮਰਥਨ ਕਰਨ ਅਤੇ ਉਤਸ਼ਾਹ ਦੇਣ ਲਈ ਇਕੱਠੇ ਹੋਏ, ਅਤੇ ਇੱਕ ਬਹੁਤ ਹੀ ਖੁਸ਼ੀ ਵਾਲਾ ਮਾਹੌਲ ਪੈਦਾ ਕੀਤਾ।

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਵਿਜੀਲੈਂਸ ਦੀ ਰੇਡ, ਬੰਦ ਮਿਲੇ ਦਰਵਾਜੇ

ਐਲਪੀਯੂ ਦੇ ਸੰਸਥਾਪਕ ਚਾਂਸਲਰ ਅਤੇ ਸੰਸਦ ਮੈਂਬਰ ਰਾਜ ਸਭਾ ਡਾ ਅਸ਼ੋਕ ਕੁਮਾਰ ਮਿੱਤਲ ਨੇ ਟੀਮ ਦੀ ਸ਼ਾਨਦਾਰ ਪ੍ਰਾਪਤੀ ‘ਤੇ ਆਪਣੀ ਖੁਸ਼ੀ ਅਤੇ ਮਾਣ ਜਾਹਰ ਕੀਤਾ ਅਤੇ ਕਿਹਾ, ਏਸੀਅਨ ਖੇਡਾਂ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵਿੱਚ ਸਾਡੇ ਵਿਦਿਆਰਥੀਆਂ ਦੀ ਸਫਲਤਾ ਉਨ੍ਹਾਂ ਦੀ ਸਖਤ ਮਿਹਨਤ, ਸਮਰਪਣ ਅਤੇ ਐਲਪੀਯੂ ਵਿੱਚ ਪ੍ਰਦਾਨ ਕੀਤੇ ਗਏ ਪੋਸਣ ਵਾਤਾਵਰਨ ਦਾ ਪ੍ਰਮਾਣ ਹੈ। ਅਸੀਂ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦੇ ਹਾਂ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿੱਚ ਲਗਾਤਾਰ ਸਫਲਤਾ ਦੀ ਕਾਮਨਾ ਕਰਦੇ ਹਾਂ।