ਕੇਜਰੀਵਾਲ ਨੂੰ ਹਾਈਕੋਰਟ ਦਾ ਝਟਕਾ, ਐੱਲਜੀ ਹੀ ਹਨ ਪ੍ਰਸ਼ਾਸਨਿਕ ਮੁਖੀ

ਨਵੀਂ ਦਿੱਲੀ। ਕੇਂਦਰ ਦੇ ਨਾਲ ਅਧਿਕਾਰਾਂ ਨੂੰ ਲੈ ਕੇ ਕਾਨੂੰਨੀ ਜੰਗ ਲੜ ਰਹੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਅੱਜ ਉਸ ਸਮੇਂ ਤਕੜਾ ਝਟਕਾ ਲੱਗਿਆ ਜਦੋਂ ਦਿੱਲੀ ਹਾਈਕੋਰਟ ਨੇ ਆਪਣੇ ਆਦੇਸ਼ ‘ਚ ਕਿਹਾ ਕਿ ਉਪਰਾਜਪਾਲ ਦੀ ਮਨਜ਼ੂਰੀ ਤੋਂ ਬਿਨਾਂ ਦਿੱਲੀ ਸਰਕਾਰ ਕੋਈ ਕਾਨੂੰਨ ਨਹੀਂ ਬਣਾ ਸਕਦੀ।
ਅਦਾਲਤ ਨੇ ਧਾਰਾ 239 ਏਏ ਦਾ ਹਵਾਲਾ ਦਿੰਦਿਆਂ ਇਹ ਫ਼ੈਸਲਾ ਸੁਣਾਇਆ ਹੈ। ਇਸ ਧਾਰਾ ਤਹਿਤ ਕੇਂਦਰ ਸ਼ਾਸਿਤ ਪ੍ਰਦੇਸ਼ ‘ਚ ਅਧਿਕਾਰ ਕੇਂਦਰ ਕੋਲ ਹੀ ਹੁੰਦੇ ਹਨ।