Lucknow Hotel Murder Case: ਲਖਨਊ (ਏਜੰਸੀ)। ਉੱਤਰ ਪ੍ਰਦੇਸ਼ ਦੇ ਲਖਨਊ ’ਚ 24 ਸਾਲਾ ਨੌਜਵਾਨ ਨੇ ਆਪਣੀ ਮਾਂ ਅਤੇ ਚਾਰ ਭੈਣਾਂ ਦਾ ਕਤਲ ਕਰ ਦਿੱਤਾ, ਜਿਸ ਦਾ ਕਾਰਨ ਪਰਿਵਾਰਕ ਝਗੜਾ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦਾ ਨਾਂਅ ਅਰਸ਼ਦ (24) ਦੱਸਿਆ ਗਿਆ ਹੈ। ਇਹ ਘਿਨੌਣੀ ਘਟਨਾ ਉੱਤਰ ਪ੍ਰਦੇਸ਼ ਦੇ ਲਖਨਊ ਦੇ ਥਾਣਾ ਨਾਕਾ ਇਲਾਕੇ ਦੇ ਹੋਟਲ ਸ਼ਰਨਜੀਤ ਵਿਖੇ ਵਾਪਰੀ।
ਪੁਲਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਆਲੀਆ (9), ਅਲਸ਼ੀਆ (19), ਅਕਸਾ (16), ਰਹਿਮੀਨ (18) ਅਤੇ ਉਨ੍ਹਾਂ ਦੀ ਮਾਂ ਆਸਮਾ ਵਜੋਂ ਹੋਈ ਹੈ। ਸ਼ਰਨਜੀਤ ਹੋਟਲ ਦੇ ਅਧਿਕਾਰੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਸਬੰਧੀ ਪੁਲਿਸ ਡਿਪਟੀ ਕਮਿਸ਼ਨਰ (ਡੀਸੀਪੀ) ਕੇਂਦਰੀ ਰਵੀਨਾ ਤਿਆਗੀ ਨੇ ਦੱਸਿਆ ਕਿ ਸਾਨੂੰ ਨਾਕਾ ਥਾਣਾ ਖੇਤਰ ਤੋਂ ਸੂਚਨਾ ਮਿਲੀ ਸੀ ਕਿ ਹੋਟਲ ਸ਼ਰਨਜੀਤ ਦੇ ਇੱਕ ਕਮਰੇ ਵਿੱਚ 5 ਲਾਸ਼ਾਂ ਮਿਲੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। Lucknow Hotel Murder Case
ਆਗਰਾ ਦੇ ਰਹਿਣ ਵਾਲੇ 24 ਸਾਲਾ ਅਰਸ਼ਦ ਨੂੰ ਹਿਰਾਸਤ ’ਚ ਲਿਆ | Lucknow Hotel Murder Case
ਜਾਂਚ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਆਗਰਾ ਦੇ ਰਹਿਣ ਵਾਲੇ 24 ਸਾਲਾ ਅਰਸ਼ਦ ਨੂੰ ਹਿਰਾਸਤ ’ਚ ਲਿਆ ਗਿਆ ਹੈ। ਸ਼ੁਰੂਆਤੀ ਜਾਂਚ ’ਚ ਪਤਾ ਲੱਗਾ ਹੈ ਕਿ ਘਟਨਾ ਦਾ ਕਾਰਨ ਪਰਿਵਾਰਕ ਝਗੜਾ ਸੀ। ਇਸ ਕਾਰਨ ਉਸ ਨੇ ਆਪਣੀਆਂ ਚਾਰ ਭੈਣਾਂ ਅਤੇ ਮਾਂ ਦਾ ਕਤਲ ਕਰ ਦਿੱਤਾ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
Read Also : Punjab Weather: ਨਵੇਂ ਸਾਲ ਦੀ ਠੰਢ ਨਾਲ ਹੋਈ ਸ਼ੁਰੂਆਤ, ਪੰਜਾਬ ਦਾ ਪਾਰਾ ਡਿੱਗਿਆ
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਅਰਸ਼ਦ ਵਾਸੀ ਇਸਲਾਮ ਨਗਰ, ਟੇਰੀ ਬਾਗੀਆ, ਕੁਬੇਰਪੁਰ, ਆਗਰਾ ਨੇ ਪੁੱਛਗਿੱਛ ਦੌਰਾਨ ਕਥਿਤ ਤੌਰ ’ਤੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਅਤੇ ਦੱਸਿਆ ਕਿ ਜਦੋਂ ਉਸ ਦੀ ਮਾਂ ਅਤੇ ਭੈਣਾਂ ਸੌਂ ਰਹੀਆਂ ਸਨ ਤਾਂ ਉਸ ਨੇ ਪਹਿਲਾਂ ਆਪਣੀ ਮਾਂ ਦਾ ਕਤਲ ਕੀਤਾ ਅਤੇ ਫਿਰ ਬਲੇਡ ਨਾਲ ਉਸ ਦੀਆਂ ਚਾਰ ਭੈਣਾਂ ਦੀਆਂ ਨਾੜਾਂ ਕੱਟ ਦਿੱਤੀਆਂ। ਹੋਟਲ ਸਟਾਫ ਨੇ ਦੱਸਿਆ ਕਿ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀ ਕੋਈ ਆਵਾਜ਼ ਨਹੀਂ ਸੁਣੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਫੋਰੈਂਸਿਕ ਟੀਮਾਂ ਦੇ ਨਾਲ ਹੋਟਲ ਦੇ ਕਮਰੇ ਨੂੰ ਸੀਲ ਕਰ ਦਿੱਤਾ ਅਤੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ। ਸੂਚਨਾ ਮਿਲਦਿਆਂ ਹੀ ਸੀਨੀਅਰ ਅਧਿਕਾਰੀਆਂ ਨੇ ਵੀ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਹੈ। Lucknow Hotel Murder Case