ਨਿਗਮ ਦਾ ਬਿਲਡਿੰਗ ਇੰਸਪੈਕਟਰ ਮੁਅੱਤਲ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਨਗਰ ਨਿਗਮ ਲੁਧਿਆਣਾ ਦੇ ਬਿਲਡਿੰਗ ਇੰਸਪੈਕਟਰ ਨੂੰ ਇੱਕ ਸਿਆਸੀ ਸਨਮਾਨ ਸਮਾਰੋਹ ’ਚ ਸ਼ਿਰਕਤ ਕਰਨਾ ਮਹਿੰਗਾ ਪੈ ਗਿਆ। ਸ਼ਿਕਾਇਤ ਹੋਣ ’ਤੇ ਬਿਲਡਿੰਗ ਇੰਸਪੈਕਟਰ ਨੂੰ ਨਿਗਮ ਕਮਿਸ਼ਨਰ ਦੁਆਰਾ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਨਿਗਮ ਵੱਲੋਂ ਸਨਮਾਨ ਸਮਾਰੋਹ ਦੀ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। (Ludhiana News)
ਪ੍ਰਾਪਤ ਜਾਣਕਾਰੀ ਮੁਤਾਬਕ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਇੱਥੇ ਅਖ਼ਿਲ ਭਾਰਤੀਯ ਕਸ਼ਤ੍ਰੀਯਾ ਮਹਾਂਸਭਾ ਪੰਜਾਬ ਵੱਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ ਸੀ। ਜਿਸ ਵਿੱਚ ਉਚੇਚੇ ਤੌਰ ’ਤੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਵੀ ਸ਼ਾਮਲ ਹੋਏ। ਜਿਨ੍ਹਾਂ ਦਾ ਸੰਸਥਾ ਵੱਲੋਂ ਸਨਮਾਨ ਕੀਤਾ ਗਿਆ ਤੇ ਇਸ ਦੀਆਂ ਤਸਵੀਰਾਂ ਵਿੱਚ ਨਗਰ ਨਿਗਮ ਲੁਧਿਆਣਾ ਦੇ ਬਿਲਡਿੰਗ ਇੰਸਪੈਕਟਰ ਰਣਧੀਰ ਸਿੰਘ ਰਾਣਾ ਮੌਜ਼ੂਦ ਦਿਖਾਈ ਦੇ ਰਹੇ ਹਨ। (Ludhiana News)
ਸਨਮਾਨ ਸਮਾਰੋਹ ਵਿੱਚ ਮੌਜ਼ੂਦ ਹੋਣ ਦੀ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸ਼ਿਕਾਇਤ ਚੋਣ ਕਮਿਸ਼ਨ ਕੋਲ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਸੌਂਪੀ ਗਈ। ਜਾਂਚ ਤੋਂ ਬਾਅਦ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਬਿਲਡਿੰਗ ਇੰਸਪੈਕਟਰ ਰਣਧੀਰ ਸਿੰਘ ਰਾਣਾ ਨੂੰ 31 ਮਈ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਜਾਂਚ ਰਿਪੋਰਟ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਬਿਲਡਿੰਗ ਇੰਸਪੈਕਟਰ ਰਣਧੀਰ ਸਿੰਘ ਰਾਣਾ ਵੱਲੋਂ ਭਾਰਤੀ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਗਏ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਇਸ ਕੁਤਾਹੀ ਲਈ ਉਸ ਨੂੰ ਮੁਅੱਤਲ ਕੀਤਾ ਜਾਂਦਾ ਹੈ। ਜਿਕਰਯੋਗ ਹੈ ਕਿ ਬਿਲਡਿੰਗ ਇੰਸਪੈਕਟਰ ਰਣਧੀਰ ਸਿੰਘ ਰਾਣਾ ਨਗਰ ਨਿਗਮ ਜੋਨ- ਬੀ ਵਿੱਚ ਤਾਇਨਾਤ ਸਨ।
Also Read : ਮ੍ਰਿਤਕ ਕਿਸਾਨ ਮਾਮਲਾ, ਭਾਜਪਾ ਆਗੂ ਹਰਵਿੰਦਰ ਹਰਪਾਲਪੁਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ