Ludhiana by Elections: ਚੰਡੀਗੜ੍ਹ (ਅਸ਼ਵਨੀ ਚਾਵਲਾ)। ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਲੁਧਿਆਣਾ ਦੀ ਜਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਦੇਸ਼ ਭਰ ਵਿੱਚ ਲੁਧਿਆਣਾ ਵੈਸਟ ਸਮੇਤ 5 ਥਾਵਾਂ ’ਤੇ ਜ਼ਿਮਨੀ ਚੋਣਾਂ ਹੋਣਗੀਆਂ। ਇਸ ਸਬੰਧੀ ਭਾਰਤ ਦੇ ਚੋਣ ਕਮਿਸ਼ਨਰ ਵੱਲੋਂ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਲੁਧਿਆਣਾ ਦੀ ਜ਼ਿਮਨੀ ਚੋਣ ਲਈ 19 ਜੂਨ ਨੂੰ ਵੋਟਾਂ ਪੈਣਗੀਆਂ। ਇਸ ਸਬੰਧੀ ਪੱਤਰ ਜਾਰੀ ਕਰਕੇ ਸੂਚਨਾ ਸਾਂਝੀ ਕੀਤੀ ਗਈ ਹੈ। ਵੋਟਾਂ ਦੀ ਗਿਣਤੀ 23 ਜੂਨ ਨੂੰ ਕਰਨ ਦਾ ਐਲਾਨ ਕੀਤਾ ਗਿਆ ਹੈ।
Read Also : Road Accident: ਮੋਟਰਸਾਈਕਲ ’ਤੇ ਘਰ ਪਰਤ ਰਹੇ ਦੋ ਮਜ਼ਦੂਰਾਂ ਦੀ ਸੜਕ ਹਾਦਸੇ ’ਚ ਮੌਤ