AAP Punjab: ਲੁਧਿਆਣਾ ਜ਼ਿਮਨੀ ਚੋਣ ਦੀ ਜਿੱਤ ਆਮ ਆਦਮੀ ਪਾਰਟੀ ਲਈ 2027 ਦੀ ਜਿੱਤ ਦਾ ਸੰਕੇਤ : ਵਿਧਾਇਕ ਗੈਰੀ ਬੜਿੰਗ

AAP Punjab
ਅਮਲੋਹ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਹਲਕਾ ਅਮਲੋਹ। ਤਸਵੀਰ : ਅਨਿਲ ਲੁਟਾਵਾ 

ਕਿਹਾ, ਲੁਧਿਆਣਾ ਜ਼ਿਮਨੀ ਚੋਣ ਦੀ ਜਿੱਤ ਨੇ ਪਾਰਟੀ ਵਰਕਰਾਂ ਦਾ ਹੌਂਸਲਾ ਵਧਾਇਆ | AAP Punjab

AAP Punjab: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਲੁਧਿਆਣਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਈਮਾਨਦਾਰ ਸੂਬਾਈ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ।

ਇਹ ਵੀ ਪੜ੍ਹੋ: Finance Minister Punjab: ਵਿੱਤ ਮੰਤਰੀ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਨੇ ਆਪਣੇ ਫੈਸਲੇ ਨਾਲ ਸਾਬਤ ਕਰ ਦਿੱਤਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਨਾਲ ਚੱਟਾਨ ਵਾਂਗ ਖੜੇ ਹਨ। ਇਹ ਜਿੱਤ 2027 ਦੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਆਖਿਆ ਕਿ ਪਾਰਟੀ ਨੇ ਸੂਬੇ ਵਿੱਚ ਸਿੱਖਿਆ, ਸਿਹਤ, ਬਿਜਲੀ ਅਤੇ ਕਰਪਸ਼ਨ ਖਿਲਾਫ ਕੰਮ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ। ਗੈਰੀ ਬੜਿੰਗ ਨੇ ਇਹ ਵੀ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ਦੀ ਜਿੱਤ ਨੇ ਪਾਰਟੀ ਵਰਕਰਾਂ ਦਾ ਹੌਂਸਲਾ ਵਧਾਇਆ ਹੈ ਤੇ ਉਨ੍ਹਾਂ ਦੀ ਮਿਹਨਤ ਨੂੰ ਰੰਗ ਲਿਆਈ ਹੈ। ਉਨ੍ਹਾਂ ਗੁਜਰਾਤ ਜ਼ਿਮਨੀ ਚੋਣ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ’ਤੇ ਖੁਸ਼ੀ ਜਤਾਈ ਅਤੇ ਵਧਾਈ ਦਿੱਤੀ। ਗੈਰੀ ਬੜਿੰਗ ਨੇ ਲੁਧਿਆਣਾ ਦੇ ਵਾਸੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਪੰਜਾਬ ਵਿੱਚ ਦੁਬਾਰਾ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। AAP Punjab