Ludhiana Gas Leak Case || ਨੀਂਦ ਬਣਕੇ ਆਈ ਕਾਲ, ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਅ

Ludhiana Gas Leak Case

Ludhiana Gas Leak Case

ਲੁਧਿਆਣਾ (ਜਸਵੀਰ ਗਹਿਲ)। ਲੁਧਿਆਣਾ ਦੇ ਗਿਆਸਪੁਰਾ ‘ਚ ਗੈਸ ਲੀਕ ਹੋਣ ਕਾਰਨ ਇਲਾਕੇ ਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਇੱਕੋ ਸਮੇਂ ਮੌਤ ਹੋ ਜਾਣ ਦਾ ਸਮਾਚਾਰ ਵੀ ਮਿਲਿਆ ਹੈ ਜੋ ਗੈਸ ਲੀਕ ਹੋਣ ਸਮੇਂ ਆਪਣੇ ਘਰ ਅੰਦਰ ਸੌ ਰਹੇ ਸਨ। ਗੈਸ ਲੀਕ ਹੋਣ ਕਾਰਨ ਹੁਣ ਤੱਕ ਕੁੱਲ੍ਹ 11 ਜਣਿਆਂ ਦੀ ਮੌਤ ਹੋ ਚੁੱਕੀ ਹੈ। ਪ੍ਰਸ਼ਾਸਨ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

ਲੋਕਾਂ ਨੁੰ ਡਰਨ ਦੀ ਨਹੀਂ ਸਾਵਧਾਨੀ ਦੀ ਲੋੜ, ਪ੍ਰਸ਼ਾਸਨ ਜਾਂਚ ਕਰ ਰਿਹੈ: ਡਿਪਟੀ ਕਮਿਸ਼ਨਰ

Ludhiana Gas Leak Case

ਇਸ ਸਬੰਧੀ ਜਾਇਜਾ ਲੈਣ ਪਹੁੰਚੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਸਰਕਾਰ ਇਸ ਦੀ ਜਾਂਚ ਕਰ ਰਹੀ ਹੈ ਕਿ ਇਹ ਗੈਸ ਕਿਵੇਂ ਲੀਕ ਹੋਈ। ਇਸ ਲਈ ਐੱਨਡੀਆਰਐਫ਼ ਤੇ ਹੋਰ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਇਲਾਕੇ ਵਿੱਚ ਨਾ ਆਉਣ। ਤੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਇਲਾਕੇ ਵਿੱਚ ਮਾਸਕ ਆਦਿ ਲਾ ਕੇ ਰੱਖਿਆ ਜਾਵੇ। ਉਨ੍ਹਾਂ ਲੋਕਾਂ ਨੂੰ ਡਰ ਦਾ ਮਾਹੌਲ ਬਣਾਉਣ ਤੋਂ ਵਰਜਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡਰਨ ਦੀ ਜ਼ਰੂਰਤ ਨਹੀਂ ਹੈ ਸਗੋਂ ਸਾਵਧਾਨੀ ਵਰਤਣ ਦੀ ਲੋੜ ਹੈ।

ਪ੍ਰਸ਼ਾਸਨ ਨੇ ਇਲਾਕਾ ਸੀਲ ਕਰ ਦਿੱਤਾ ਹੈ। ਫੈਕਟਰੀ ਦੇ ਮੇਨ ਹੌਲ ਤੋਂ ਸੈਂਪਲ ਲੈ ਕੇ ਟੀਮਾਂ ਜਾਂਚ ਕਰਨਗੀਆਂ ਕਿ ਇਹ ਗੈਸ ਕਿਹੜੇ ਕੈਮੀਕਲ ਦੇ ਰਿਐਕਸ਼ਨ ਨਾਲ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਜਗ੍ਹਾ-ਜਗ੍ਹਾ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਜਿਨ੍ਹਾਂ ਨਾਲ ਪੂਰੀ ਜਾਂਚ ਕੀਤੀ ਜਾ ਰਹੀ ਹੈ। ਜਿਵੇਂ ਹੀ ਇਸ ਦਾ ਪਤਾ ਲੱਗੇਗਾ ਤਾਂ ਤੁਰੰਤ ਸਭ ਨੂੰ ਦੱਸ ਦਿੱਤਾ ਜਾਵੇਗਾ ਕਿ ਇਹ ਹਾਦਸਾ ਕਿਵੇਂ ਹੋਇਆ ਹੈ।

ਮੁੱਖ ਮੰਤਰੀ ਮਾਨ ਨੇ ਪ੍ਰਗਟਾਇਆ ਦੁੱਖ

ਗੈਸ ਲੀਕ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਫੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਅਕ ਹੈ… ਪੁਲਿਸ ਪ੍ਰਸ਼ਾਸਨ ਤੇ ਐੱਨਡੀਆਰਐੱਫ਼ ਦੀਆਂ ਟੀਮਾਂ ਮੌਕੇ ’ਤੇ ਮੌਜ਼ੂਦ ਹਨ… ਹਰ ਸੰਭਵ ਮੱਦਦ ਪਹੰੁਚਾਈ ਜਾ ਰਹੀ ਹੈ… ਬਾਕੀ ਵੇਰਵੇ ਜਲਦੀ।’’

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।