Crime: ਰੰਜਿਸ਼ ਤਹਿਤ ਕੀਤਾ ਗਿਆ ‘ਆਪ’ ਦੇ ਕਿਸਾਨ ਵਿੰਗ ਦੇ ਪ੍ਰਧਾਨ ਦਾ ਕਤਲ

Crime News
ਪੁਲਿਸ ਹਿਰਾਸਤ ’ਚ ਕਾਤਲ ਰਣਜੀਤ ਸਿੰਘ।

ਖੰਨਾ ਪੁਲਿਸ ਨੇ ਕਾਤਲ ਨੂੰ ਗ੍ਰਿਫਤਾਰ ਕਰਕੇ ਲਾਇਸੈਂਸੀ ਰਿਵਾਲਵਰ, ਮੋਬਾਈਲ ਫੋਨ ਤੇ ਸਕੂਟੀ ਬਰਾਮਦ ਕੀਤੀ | Crime News

ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। Crime News: ਸੌਮਵਾਰ ਸ਼ਾਮ ਪੁਲਿਸ ਜ਼ਿਲ੍ਹਾ ਖੰਨਾ ਦੇ ਪਿੰਡ ਇਕੋਲਾਹਾ ਦੇ ਸ਼ਰੇਆਮ ਇੱਕ ਵਿਅਕਤੀ ਦਾ ਕਤਲ ਕਰ ਦਿੱਤੇ ਜਾਣ ਦੇ ਮਾਮਲੇ ’ਚ ਪੁਲਿਸ ਨੇ ਪਿੰਡ ਦੇ ਹੀ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਿ੍ਰਤਕ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦਾ ਪ੍ਰਧਾਨ ਸੀ। ਹਾਸਲ ਹੋਏ ਵੇਰਵਿਆਂ ਮੁਤਾਬਕ ਪਿੰਡ ਇਕੋਲਾਹਾ ਦੇ ਤਰਲੋਚਨ ਸਿੰਘ ਉਰਫ਼ ਡੀਸੀ (54) ਦੀ ਲਾਸ਼ ਸੋਮਵਾਰ ਸ਼ਾਮ ਕਰੀਬ 6 ਵਜੇ ਪਿੰਡ ਦੀ ਸੜਕ ’ਤੇ ਖੂਨ ਨਾਲ ਲੱਥਪੱਥ ਪਈ ਮਿਲੀ ਸੀ। ਤਰਲੋਚਨ ਸਿੰਘ ਨੂੰ ਉਸ ਸਮੇਂ ਕਿਸੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। Crime News

ਜਦੋਂ ਉਹ ਆਪਣੇ ਖੇਤਾਂ ਤੋਂ ਪਿੰਡ ’ਚ ਸਥਿੱਤ ਘਰ ਵੱਲ ਨੂੰ ਵਾਪਸ ਪਰਤ ਰਿਹਾ ਸੀ। ਸੂਚਨਾ ਮਿਲਣ ’ਤੇ ਖੰਨਾ ਪੁਲਿਸ ਨੇ ਮਾਮਲਾ ਦਰਜ਼ ਕਰਕੇ ਕਾਤਲਾਂ ਨੂੰ ਫ਼ੜਨ ਲਈ ਚਾਰਾਜੋਈ ਆਰੰਭ ਦਿੱਤੀ ਸੀ। ਅੱਜ ਪ੍ਰੈਸ ਕਾਨਫਰੰਸ ਦੌਰਾਨ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਤਰਲੋਚਨ ਸਿੰਘ ਉਰਫ਼ ਡੀਸੀ ਦੇ ਕਤਲ ਦੇ ਮਾਮਲੇ ’ਚ ਪੁਲਿਸ ਵੱਲੋਂ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਦੀ ਪਹਿਚਾਣ ਪਿੰਡ ਦੇ ਹੀ ਰਣਜੀਤ ਸਿੰਘ ਵਜੋਂ ਹੋਈ ਹੈ। ਜਿਸ ਪਾਸੋਂ ਪੁਲਿਸ ਟੀਮਾਂ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਰਣਜੀਤ ਸਿੰਘ ਦਾ ਲਾਇਸੈਂਸੀ ਰਿਵਾਲਵਰ ਤੇ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ, ਇਸ ਤੋਂ ਇਲਾਵਾ ਸਕੂਟੀ ਨੂੰ ਜ਼ਬਤ ਕਰ ਲਿਆ ਹੈ। Crime News

Read This : Election Duty : ਚੋਣ ਡਿਊਟੀ ਦੌਰਾਨ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਲਈ ਖੁਸ਼ਖਬਰੀ, ਸਰਕਾਰ ਨੇ ਲਿਆ ਫ਼ੈਸਲਾ

ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹੇ ਦੀ ਪੁਲਿਸ ਨੇ ਤਕਨੀਕੀ ਤੇ ਕਈਆਂ ਕੜੀਆਂ ਨੂੰ ਜੋੜਨ ਤੋਂ ਬਾਅਦ ਰਣਜੀਤ ਸਿੰਘ ਨੂੰ ਵਾਰਦਾਤ ਤੋਂ ਕੁੱਝ ਘੰਟਿਆਂ ’ਚ ਹੀ ਕਾਬੂ ਕਰ ਲਿਆ ਸੀ। ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਕਤਲ ਮਿ੍ਰਤਕ ਤਰਲੋਚਨ ਸਿੰਘ ਤੇ ਮੁਲਜ਼ਮ ਰਣਜੀਤ ਸਿੰਘ ਦਰਮਿਆਨ ਨਿੱਜੀ ਰੰਜਿਸ਼ ਦਾ ਨਤੀਜਾ ਹੈ। ਗੋਟਿਆਲ ਨੇ ਦੱਸਿਆ ਕਿ ਰਣਜੀਤ ਸਿੰਘ 2019 ਦੇ ਸ਼ੁਰੂ ਤੋਂ ਹੀ ਤਰਲੋਚਨ ਸਿੰਘ ਨਾਲ ਰੰਜਿਸ਼ ਰੱਖਦਾ ਸੀ, ਜਦੋਂ ਦੋਵਾਂ ’ਚ ਲੜਾਈ ਹੋਈ ਸੀ। ਇਸ ਲੜਾਈ ਦੌਰਾਨ ਰਣਜੀਤ ਸਿੰਘ ਦੇ ਹੱਥ ’ਚ ਫਰੈਕਚਰ ਹੋ ਗਿਆ ਸੀ। Crime News