ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਗ੍ਰਿਫਤਾਰ

simarjeets singh

ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਗ੍ਰਿਫਤਾਰ

(ਸੱਚ ਕਹੂੰ ਨਿਊਜ਼)  ਲੁਧਿਆਣਾ। ਪੰਜਾਬ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਡਾਬਾ ਇਲਾਕੇ ਵਿੱਚ ਚੋਣ ਵਿਵਾਦ ਦੇ ਚੱਲਦਿਆਂ ਕੀਤੀ ਗਈ ਹੈ। ਸਿਮਰਜੀਤ ਸਿੰਘ ਬੈਂਸ ‘ਤੇ ਇਰਾਦਾ ਕਤਲ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਜ਼ਿਲ੍ਹਾ ਅਦਾਲਤ ‘ਚ ਵਕੀਲਾਂ ਦੇ ਪ੍ਰੋਗਰਾਮ ‘ਚ ਪੁੱਜੇ ਸਨ। ਇਸ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਇੱਥੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।

ਕੀ ਹੈ ਮਾਮਲਾ

ਡਾਬਾ ਇਲਾਕੇ ਵਿੱਚ ਚੋਣ ਵਿਵਾਦ ਤੋਂ ਬਾਅਦ ਪੁਲਿਸ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਨ੍ਹਾਂ ਦੇ ਪੁੱਤਰ ਅਜੇਪ੍ਰੀਤ ਸਿੰਘ ਬੈਂਸ ਸਮੇਤ 33 ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਮਾਮਲਾ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਨਜ਼ਦੀਕੀ ਗੁਰਵਿੰਦਰ ਸਿੰਘ ਪ੍ਰਿੰਕਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਉਸ ਨੇ ਕਿਹਾ ਕਿ ਵਿਧਾਇਕ ਬੈਂਸ ਨੇ ਉਨ੍ਹਾਂ ਨੂੰ ਮਾਰਨ ਦੀ ਨੀਅਤ ਨਾਲ ਗੋਲੀ ਚਲਾਈ ਸੀ।

ਪੁਲਿਸ ਨੂੰ ਦਿੱਤੇ ਬਿਆਨ ’ਚ ਗੁਰਵਿੰਦਰ ਸਿੰਘ ਪ੍ਰਿਂਕਲ ਨੇ ਕਿਹਾ ਕਿ ਉਹ ਤੇ ਉਮੀਦਵਾਰ ਕਮਲਜੀਤ ਸਿੰਗ ਕੜਵਲ ਸ਼ਿਮਲਾਪੁਰੀ ਗਿੱਲ ਮਾਰਕਿਟ ਸਥਿਤ ਜਸਮੀਤ ਸਿੰਘ ਨੋਨੀ ਦੇ ਦਫਤਰ ’ਚ ਪਹੁੰਚੇ ਸਨ। ਇਸ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਸਦਾ ਬੇਟਾ ਅਜੇਪ੍ਰੀਤ ਸਿੰਘ ਬੈਂਸ ਤੇ ਉਨਾਂ ਦੇ ਸਾਥੀ ਉੱਥੇ ਆਏ। ਉਨਾਂ ਨੇ ਇਨਾਂ ’ਤੇ ਇੱਟ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਅਜੇਪ੍ਰੀਤ ਸਿੰਘ ਨੇ ਕਮਲਜੀਤ ਸਿੰਘ ਕੜਵਲ ਨੂੰ ਮਾਰ ਦੇਣ ਦੀ ਨੀਯਤ ਨਾਲ ਉਨਾਂ ’ਤੇ ਫਾਇਰ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ