ਆਦੇਸ਼ ਮਿਲਣ ’ਤੇ ਆਬਕਾਰੀ ਵਿਭਾਗ ਨੇ ਸਤਲੁਜ ਦਰਿਆ ਲਾਗਲੇ ਇਲਾਕਿਆਂ ’ਚ ਸ਼ਰਾਬ ਵਿਰੁੱਧੀ ਜਾਗਰੂਕਤਾ ਅਭਿਆਨ ਚਲਾਇਆ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪਿਛਲੇ ਦਿਨੀ ਪੰਜਾਬ ਦੇ ਜ਼ਿਲ੍ਹਾ ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਦਰਜਨ ਤੋਂ ਵੱਧ ਲੋਕਾਂ ਦੀ ਦਰਦਨਾਕ ਮੌਤ ਹੋਣ ਤੋਂ ਬਾਅਦ ਲੁਧਿਆਣਾ ਦੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਜਾਗ ਵੀ ਖੁੱਲ ਗਈ ਹੈ। ਜਿੰਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ- ਨਿਰਦੇਸ਼ਾਂ ’ਤੇ ਜ਼ਿਲ੍ਹੇ ਅੰਦਰ ਸ਼ਰਾਬ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ। (Ludhiana News)
ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ- ਨਿਰਦੇਸ਼ਾਂ ’ਤੇ ਏ.ਈ.ਟੀ.ਸੀ. ਇੰਦਰਜੀਤ ਸਿੰਘ ਨਾਗਪਾਲ ਦੀ ਦੇਖ- ਰੇਖ ਹੇਠ ਈ.ਟੀ.ਓ. ਹਰਜੋਤ ਸਿੰਘ, ਆਬਕਾਰੀ ਇੰਸਪੈਕਟਰ ਹਰਸ਼ਪਿੰਦਰ ਸਿੰਘ, ਬਲਕਰਨ ਸਿੰਘ ਦੀ ਅਗਵਾਈ ਹੇਠ ਟੀਮਾਂ ਨੇ ਸ਼ਰਾਬ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਏ.ਈ.ਟੀ.ਸੀ. ਨਾਗਪਾਲ ਨੇ ਦੱਸਿਆ ਕਿ ਹਾਲ ਹੀ ’ਚ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਵਾਪਰੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਕੱਢੀ ਜਾ ਰਹੀ ਸ਼ਰਾਬ ਦੇ ਸੇਵਨ ਨਾਲ ਹੋਣ ਵਾਲੇ ਦੁਰ- ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
Also Read : What is the history of Holi | ਕਿਉਂ ਤੇ ਕਦੋਂ ਮਨਾਇਆ ਜਾਂਦਾ ਹੈ ਹੋਲੀ ਦਾ ਤਿਉਹਾਰ, ਜਾਣੋ ਪੂਰਾ ਇਤਿਹਾਸ
ਉਨ੍ਹਾਂ ਦੱਸਆ ਕਿ ਵਾਹਨਾਂ ’ਤੇ ਪਬਲਿਕ ਐਡਰੈਸ ਸਿਸਟਮ ਲਗਾਇਆ ਗਿਆ ਹੈ, ਜਿਸ ਉੱਪਰ ਲੋਕਾਂ ਨੂੰ ਸ਼ਰਾਬ ਦੇ ਸੇਵਨ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਲਈ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਜ਼ਿਲ੍ਹੇ ’ਚ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਹਿਲ ਦੇ ਅਧਾਰ ’ਤੇ ਸਿੱਧਵਾਂ ਬੇਟ, ਜਗਰਾਓਂ ਆਦਿ ਖੇਤਰਾਂ ’ਚ ਲਗਾਤਾਰ ਚੈਕਿੰਗ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਸ਼ਰਾਬ ਦੀ ਤਸਕਰੀ ਹੋਣ ਜਾਂ ਕੱਢੇ ਜਾਣ ਦੀ ਸੂਚਨਾ ਹੋਣ ’ਤੇ ਹੈਲਪ ਲਾਇਨ ਨੰਬਰ 98759 61126 ’ਤੇ ਜਾਣਕਾਰੀ ਦੇਣ ਲਈ ਆਖਿਆ।