ਪਦਮਸ਼੍ਰੀ ਰਜਿੰਦਰ ਗੁਪਤਾ ਨੂੰ ਸਦਮਾ, ਮਾਤਾ ਦਾ ਦੇਹਾਂਤ

Ludhiana News

ਅੰਤਿਮ ਸਸਕਾਰ ਅੱਜ ਸ਼ਾਮ ਸਾਢੇ 5 ਵਜ਼ੇ ਲੁਧਿਆਣਾ ਵਿਖੇ ਕੀਤਾ ਜਾਵੇਗਾ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। ਪਦਮਸ਼੍ਰੀ ਰਜਿੰਦਰ ਗੁਪਤਾ ਤੇ ਵਰਿੰਦਰ ਗੁਪਤਾ ਟ੍ਰਾਈਡੈਂਟ ਅਤੇ ਆਈਓਐਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਤਾ ਸ਼੍ਰੀਮਤੀ ਮਾਇਆ ਦੇਵੀ ਪਤਨੀ ਸਵਰਗਵਾਸੀ ਨੌਹਰ ਚੰਦ ਗੁਪਤਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ। ਮਾਤਾ ਸ਼੍ਰੀਮਤੀ ਮਾਇਆ ਦੇਵੀ (90) ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਦੇਸ਼ ਵਿਦੇਸ਼ ਦੇ ਇੰਡਸਲਿਸਟਾਂ, ਸਿਆਸਤਦਾਨਾਂ ਤੇ ਧਾਰਮਿਕ ਸ਼ਖਸੀਅਤਾਂ ਵਿਚ ਸੋਗ ਦੀ ਲਹਿਰ ਦੌੜ ਗਈ। (Ludhiana News)

ਟਰਾਈਡੈਂਟ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ ਮੁਤਾਬਕ ਮਾਤਾ ਸ਼੍ਰੀਮਤੀ ਮਾਇਆ ਦੇਵੀ ਦਾ ਅੰਤਿਮ ਸੰਸਕਾਰ ਅੱਜ 25 ਜੁਲਾਈ (ਮੰਗਲਵਾਰ) ਨੂੰ ਸ਼ਾਮ 5:30 ਵਜੇ ਕੇਵੀਐਮ ਸਕੂਲ ਦੇ ਪਿੱਛੇ, ਸਿਵਲ ਲਾਈਨ ਸ਼ਮਸ਼ਾਨਘਾਟ ਲੁਧਿਆਣਾ ਵਿਖੇ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਮਾਤਾ ਸ਼੍ਰੀਮਤੀ ਮਾਇਆ ਦੇਵੀ ਜੀ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ. ਜਿਸ ਕਰਕੇ ਉਹਨਾਂ ਦਾ ਸੀਐੱਮਸੀ ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਸੀ.ਜਿੱਥੇ ਉਹਨਾਂ ਦਾ 90 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।

ਇਹ ਵੀ ਪੜ੍ਹੋ : ਗੀਤਿਕਾ ਸ਼ਰਮਾ ਆਤਮਹੱਤਿਆ ਕੇਸ ’ਚ ਸਾਬਕਾ ਗ੍ਰਹਿ ਮੰਤਰੀ ਗੋਪਾਲ ਕਾਂਡਾ ਬਰੀ

LEAVE A REPLY

Please enter your comment!
Please enter your name here