ਗੁਆਂਢੀ ਵੱਲੋਂ ਪਿਤਾ ਦੀ ਕੀਤੀ ਜਾ ਰਹੀ ਕੁੱਟਮਾਰ ਹੁੰਦੇ ਦੇਖ ਚੁੱਕਿਆ ਕਦਮ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਵਿਖੇ ਬੀਤੀ ਰਾਤ ਦੋ ਸਕੀਆਂ ਭੈਣਾਂ ਨੇ ਆਪਣੇ ਪਿਤਾ ਦੀ ਕੁੱਟਮਾਰ ਕਰਦੇ ਗੁਆਂਢੀ ਦੇ ਸਿਰ ਵਿੱਚ ਡੰਡੇ ਮਾਰ ਮਾਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਆਰੰਭ ਦਿੱਤੀ। (Ludhiana News)
ਪ੍ਰਾਪਤ ਜਾਣਕਾਰੀ ਮੁਤਾਬਕ ਥਾਣਾ ਡਾਬਾ ਦੇ ਅਧਿਕਾਰ ਖੇਤਰ ਵਾਲੇ ਢਿੱਲੋਂ ਨਗਰ ’ਚ ਸੁਖਵਿੰਦਰ ਸਿੰਘ ਉਰਫ਼ ਬਬਲੂ ਨਾਂਅ ਦਾ ਵਿਅਕਤੀ ਕਿਸੇ ਗੱਲ ਨੂੰ ਲੈ ਕੇ ਆਪਣੇ ਗੁਆਂਢੀ ਦੀ ਕੁੱਟਮਾਰ ਕਰ ਰਿਹਾ ਸੀ। ਜਿਸ ਦਾ ਪਤਾ ਜਿਉਂ ਹੀ ਕੁੱਟਮਾਰ ਦੇ ਸ਼ਿਕਾਰ ਹੋ ਰਹੇ ਵਿਅਕਤੀ ਦੀਆਂ ਧੀਆਂ ਨੂੰ ਲੱਗਿਆ ਤਾਂ ਉਹ ਭੜਕ ਗਈਆਂ ਅਤੇ ਉਨ੍ਹਾਂ ਨੇ ਸੁਖਵਿੰਦਰ ਸਿੰਘ ਉਰਫ਼ ਬਬਲੂ ਦੇ ਸਿਰ ’ਚ ਡੰਡਿਆਂ ਨਾਲ ਤਾਬੜਤੋੜ ਵਾਰ ਕਰਨੇ ਸ਼ੁਰੂ ਕਰ ਦਿੱਤੇ।
Also Read : ਹੋ ਰਹੀ ਸੀ ਅਫ਼ੀਮ ਦੀ ਖੇਤੀ, ਮੁਲਜ਼ਮ ਕਾਬੂ
ਜਿਸ ਕਾਰਨ ਗੰਭੀਰ ਰੂਪ ਵਿੱਚ ਜਖ਼ਮੀ ਹੋਏ ਸੁਖਵਿੰਦਰ ਸਿੰਘ ਉਰਫ਼ ਬਬਲੂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਸੁਖਵਿੰਦਰ ਸਿੰਘ ਉਰਫ਼ ਬਬਲੂ (38) ਨੂੰ ਮ੍ਰਿਤ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਾਬਾ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਲੜਕੀਆਂ ਦੀ ਭਾਲ ਵੀ ਆਰੰਭ ਦਿੱਤੀ ਹੈ। ਸੂਤਰਾਂ ਮੁਤਾਬਕ ਦੋਵਾਂ ਧਿਰਾਂ ਵਿਚਕਾਰ ਕੁਝ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ।