ਜਮਾਨਤ ’ਤੇ ਆਏ ਇੱਕ ਸਣੇ ਦੋ ਨੂੰ ਪੁਲਿਸ ਨੇ ਸਾਢੇ 5 ਕਿੱਲੋ ਹੈਰੋਇਨ ਸਮੇਤ ਦੋਬੋਚਿਆ

Ludhiana News

ਗ੍ਰਿਫ਼ਤਾਰ ਵਿਅਕਤੀਆਂ ਦਾ ਦਾਅਵਾ ਉਨ੍ਹਾਂ ਨੂੰ ਸਪਲਾਈ ਦੇਣ ਵਾਲੇ ਦੇ ਲਿੰਕ ਪਾਕਿਸਤਾਨ ਨਾਲ ਹੋ ਸਕਦੇ ਨੇ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੁਲਿਸ ਵਿਭਾਗ ਦੇ ਐੱਸਟੀਐੱਫ਼ ਲੁਧਿਆਣਾ ਦੀ ਟੀਮ ਨੇ ਨਸ਼ਿਆਂ ਖਿਲਾਫ਼ ਵੱਡਾ ਮਾਅਰਕਾ ਮਾਰਦਿਆਂ ਦੋ ਅਰੋਪੀਆਂ ਨੂੰ ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਟੀਮ ਮੁਤਾਬਕ ਅਰੋਪੀਆਂ ਨੂੰ ਮੁਖ਼ਤਬਰ ਦੀ ਇਤਲਾਹ ’ਤੇ ਸਪਲੈਂਡਰ ਮੋਟਰਸਾਇਕਲ ’ਤੇ ਹੈਰੋਇਨ ਦੀ ਸਪਲਾਈ ਦੇਣ ਜਾਂਦਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। (Ludhiana News)

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਟੀ.ਐੱਫ. ਰੇਂਜ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਭੈੜੇ ਪੁਰਸ਼ਾਂ ਤੇ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਖਿਲਾਫ਼ ਐੱਸ.ਟੀ.ਐੱਫ਼ ਦੀ ਟੀਮ ਪੂਰੀ ਤਰ੍ਹਾਂ ਸਰਗਰਮ ਹੈ। ਜਿਸ ਨੇ ਬੀਤੇ ਦਿਨ ਦੋ ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਹੜੇ ਲੰਮੇ ਸਮੇਂ ਤੋਂ ਹੈਰੋਇਨ ਦੀ ਤਸਕਰੀ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਖ਼ਬਰ ਖਾਸ ਪਾਸੋਂ ਮਿਲੀ ਇਤਲਾਹ ’ਤੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਉਰਫ਼ ਮੱਤੀ ਤੇ ਸੰਨੀ ਕੁਮਾਰ ਉਰਫ਼ ਸੰਨੀ ਵਾਸੀਆਲ ਮੁਹੱਲਾ ਮੋਹਕਮਪੁਰਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

Ludhiana News

ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਅਜੇ ਕੁਮਾਰ ਐਸਟੀਐੱਫ਼ ਉਪ ਕਪਤਾਨ ਲੁਧਿਆਣਾ ਰੇਂਜ ਦੀ ਮੌਜੂਦਗੀ ਵਿੱਚ ਲਈ ਗਈ ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੂੰ ਉਕਤਾਨ ਅਰੋਪੀਆਂ ਦੇ ਕਬਜ਼ੇ ਵਿੱਚੋਂ 5 ਕਿੱਲੋ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸਦੇ ਖਿਲਾਫ਼ ਪਹਿਲਾਂ ਵੀ ਹੈਰੋਇਨ ਦੀ ਤਸਕਰੀ ਦੇ ਤਿੰਨ ਮਾਮਲੇ ਦਰਜ਼ ਹਨ, ਜਿੰਨਾਂ ਵਿੱਚੋਂ ਉਹ ਕਰੀਬ ਇੱਕ ਮਹੀਨਾਂ ਪਹਿਲਾਂ ਹੀ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚੋਂ ਜਮਾਨਤ ’ਤੇ ਬਾਹਰ ਆਇਆ ਸੀ। ਇਸ ਤੋਂ ਇਲਾਵਾ ਉਹ ਖੁਦ ਵੀ ਨਸ਼ੇ ਦਾ ਆਦੀ ਹੈ।

Also Read : ਜ਼ਿਲ੍ਹਾ ਚੋਣ ਅਫਸਰ ਵੱਲੋਂ ਪੋਲਿੰਗ ਬੂਥਾਂ ਦਾ ਜਾਇਜਾ, ਬੂਥਾਂ ਤੇ ਸਾਰੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਨਿਰਦੇਸ਼

ਇਸੇ ਤਰ੍ਹਾਂ ਸੰਨੀ ਕੁਮਾਰ ਨੇ ਮੰਨਿਆ ਕਿ ਉਹ ਵੀ ਵਿਹਲਾ ਰਹਿੰਦਾ ਹੈ ਤੇ ਹੈਰੋਇਨ ਦੀ ਤਸਕਰੀ ਦਾ ਧੰਦਾ ਕਰਦਾ ਹੈ। ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਨੇ ਦੱਸਿਆ ਹੈ ਕਿ ਉਹ ਜਿਸ ਵਿਅਕਤੀ ਪਾਸੋਂ ਹੈਰੋਇਨ ਦੀ ਸਪਲਾਈ ਲੈਂਦੇ ਹਨ, ਦੇ ਲਿੰਕ ਅੱਗੇ ਪਾਕਿਸਤਾਨ ਤੇ ਨਸ਼ਾ ਸਮੱਗਲਰਾਂ ਨਾਲ ਹੋ ਸਕਦੇ ਹਨ। ਇੰਸਪੈਕਟਰ ਹਰਬੰਸ ਸਿੰਘ ਨੇ ਅੱਗੇ ਦੱਸਿਆ ਕਿ ਦੋਵਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਹੋਰ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।