ਲੁਧਿਆਣਾ ਪੁਲਿਸ ਕੀਤਾ ਨੇ ਗੈਂਗਸਟਰ ਸਾਗਰ ਨਿਊਟਰਨ ਗ੍ਰਿਫ਼ਤਾਰ

ਗੈਂਗਸਟਰ ਕੋਲੋਂ 6 ਪਿਸਤੌਲ ਬਰਾਮਦ

ਲੁਧਿਆਣਾ। ਪੁਲਿਸ ਨੇ ਗੈਂਗਸਟਰ ਸਾਗਰ ਨਿਊਟਰਨ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ ਭਾਰੀ ਮਾਤਰਾ ਵਿੱਚ ਅਸਲਾ ਵੀ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਜ਼ੀਰਕਪੁਰ ਸਥਿਤ ਆਪਣੇ ਰਿਸ਼ਤੇਦਾਰ ਦੇ ਘਰ ਲੁਕਿਆ ਹੋਇਆ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਨਿਊਟਰਨ ਪਿਛਲੇ ਕੁਝ ਦਿਨਾਂ ਤੋਂ ਜ਼ੀਰਕਪੁਰ ’ਚ ਨਜ਼ਰ ਆ ਰਿਹਾ ਹੈ। ਗੈਂਗਸਟਰ ਨਿਊਟਰਨ ਦੀ ਗਿ੍ਰਫ਼ਤਾਰੀ ਲਈ ਪੁਲਿਸ ਟੀਮ ਪਿਛਲੇ ਦੋ ਦਿਨਾਂ ਤੋਂ ਜ਼ੀਰਕਪੁਰ ਵਿੱਚ ਡੇਰੇ ਲਾ ਰਹੀ ਸੀ। ਦੇਰ ਰਾਤ ਜਿਵੇਂ ਹੀ ਪੁਲਿਸ ਨੂੰ ਪਤਾ ਲੱਗਾ ਕਿ ਨਿਊਟਰਨ ਆਪਣੇ ਰਿਸ਼ਤੇਦਾਰ ਦੇ ਘਰ ਆਇਆ ਹੈ ਤਾਂ ਪੁਲਿਸ ਨੇ ਉਸ ਦੇ ਘਰ ਛਾਪਾ ਮਾਰਿਆ।

ਨਿਊਟਰਨ ਨੇ ਘਰੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੁਧਿਆਣਾ ਸੀਆਈਏ-2 ਦੀ ਟੀਮ ਨੇ ਉਸ ਨੂੰ ਫੜ ਲਿਆ। ਪੁਲਿਸ ਸ਼ੁੱਕਰਵਾਰ ਦੇਰ ਸ਼ਾਮ ਗੈਂਗਸਟਰ ਨੂੰ ਫੜ ਕੇ ਲੁਧਿਆਣਾ ਲੈ ਆਈ। ਗੈਂਗਸਟਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 6 ਦਿਨਾਂ ਲਈ ਪੁਲਿਸ ਕੋਲ ਭੇਜ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸੀ.ਆਈ.ਏ.-2 ਦੇ ਇੰਚਾਰਜ ਬੇਅੰਤ ਜੁਨੇਜਾ ਨੇ ਦੱਸਿਆ ਕਿ ਦੋਸ਼ੀ ਨਿਊਟਰਨ ਕਈ ਵੱਡੀ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਮੁਲਜ਼ਮ ਲੁੱਟ-ਖੋਹ, ਕਤਲ, ਇਰਾਦਾ-ਏ-ਕਤਲ ਆਦਿ ਦੇ ਮਾਮਲਿਆਂ ਵਿੱਚ ਸ਼ਾਮਲ ਹਨ। ਮੁਲਜ਼ਮਾਂ ਕੋਲੋਂ ਪੁਲਿਸ ਨੇ ਕਰੀਬ 4 ਤੋਂ 6 ਪਿਸਤੌਲ ਬਰਾਮਦ ਕੀਤੇ ਹਨ। ਬਾਕੀ ਮੁਲਜ਼ਮਾਂ ਕੋਲੋਂ ਵੱਡੀ ਗਿਣਤੀ ਵਿੱਚ ਹਥਿਆਰ ਬਰਾਮਦ ਹੋਣ ਦੀ ਪੂਰੀ ਸੰਭਾਵਨਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ