ਫੈਕਟਰੀਂ ’ਚ ਧਾਗੇ ਸਮੇਤ ਕੀਮਤੀ ਸਮਾਨ ਸੜ ਕੇ ਸੁਆਹ
(ਸੱਚ ਕਹੂੰ ਨਿਊਜ਼) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਕਸਬਾ ਕੋਹਾੜਾ ’ਚ ਧਾਗਾ ਫੈਕਟਰੀ ’ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਅੱਗ ਐਨੀ ਫੈਲ ਗਈ ਸੀ ਕਿ 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਜਦੋਂ ਫੈਕਟਰੀ ਵਰਕਰ ਕੰਮ ਕਰ ਰਹੇ ਸਨ ਤਾਂ ਅਚਾਨਕ ਸ਼ਾਰਟ ਸਰਕਟ ਹੋ ਗਿਆ, ਜਿਸ ਕਾਰਨ ਫੈਕਟਰੀ ’ਚ ਅੱਗ ਲੱਗ ਗਈ। ਵੇਖਦੇ ਹੀ ਵੇਖਦੀ ਨੇ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ’ਚ ਲੈ ਲਿਆ। ਫੈਕਟਰੀ ’ਚ ਕੰਮ ਕਰਨ ਵਾਲੇ ਵਰਕਰਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਫੈਕਟਰੀ ’ਚ ਰੱਖਿਆ ਧਾਗਾ ਸੜ ਕੇ ਸੁਆਹ ਹੋ ਗਿਆ। ਜਿਵੇਂ ਹੀ ਫੈਕਟਰੀ ’ਚ ਅੱਗ ਲੱਗੀ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੇਰੀ ਨਾਲ ਪਹੁੰਚੀ। (Ludhiana Terrible Fire)
ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ, ਉਦੋਂ ਤੱਕ ਕਰੀਬ 50 ਫੀਸਦੀ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ।
ਇਲਾਕੇ ਦੇ ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਬੁਝਾਈ ਨਹੀਂ ਜਾ ਸਕੀ। ਆਖਰ ਫਾਇਰ ਬ੍ਰਿਗੇਡ ਦੀਆਂ 50 ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਫੈਕਟਰੀ ਦੀ ਕੀਮਤੀ ਮਸ਼ੀਨਰੀ ਸੜ ਕੇ ਸੁਆਹ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ