ਦਮੋਰੀਆ ਪੁਲ ਨੇੜੇ ਲੀਹੋਂ ਲੱਥਿਆ ‘ਮਾਲਗੱਡੀ ਦਾ ਡੱਬਾ’

Ludhiana, Train, Accident

ਦਮੋਰੀਆ ਪੁਲ ਨੇੜੇ ਲੀਹੋਂ ਲੱਥਿਆ ‘ਮਾਲਗੱਡੀ ਦਾ ਡੱਬਾ’

ਲੁਧਿਆਣਾ (ਰਾਮ ਗੋਪਾਲ ਰਾਏਕੋਟੀ)। ਲੁਧਿਆਣਾ ਦਮੋਰੀਆ ਪੁਲ ਨੇੜੇ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ ਤੋਂ ਅੰਮ੍ਰਿਤਸਰ ਜਾ ਰਹੀ ਸੀ ਕਿ ਦਮੋਰੀਆ ਪੁਲ ਨੇੜੇ ਇਹ ਹਾਦਸਾ ਵਾਪਰ ਗਿਆ, ਹਾਲਾਂਕਿ ਮਾਲ ਗੱਡੀ ਹੋਣ ਕਾਰਨ ਕੋਈ ਜ਼ਖਮੀਂ ਨਹੀਂ ਹੋਇਆ ਪਰ ਰੇਲਵੇ ਵਿਭਾਗ ਦੀ ਅਣਗਹਿਲੀ ਜ਼ਰੂਰ ਜੱਗ ਜ਼ਾਹਰ ਹੋ ਗਈ ਹੈ।

Ludhiana, Train, Accident

ਮੌਕੇ ‘ਤੇ ਰੇਲਵੇ ਅਧਿਕਾਰੀ ਪੁੱਜੇ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਰ ਇਹ ਹਾਦਸਾ ਕਿਵੇਂ ਵਾਪਰਿਆ। ਇਸ ਬਾਰੇ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਜਲਦ ਹੀ ਇਸ ਰੂਟ ਨੂੰ ਕਲੀਅਰ ਕਰ ਲਿਆ ਜਾਵੇਗਾ। ਇਸ ਹਾਦਸੇ ਤੋਂ ਬਾਅਦ ਕਈ ਟਰੇਨਾਂ ਨੂੰ ਸਟੇਸ਼ਨ ‘ਤੇ ਰੋਕ ਲਿਆ ਗਿਆ। ਲੁਧਿਆਣਾ ਦੇ ਸਟੇਸ਼ਨ ਮਾਸਟਰ ਨੇ ਦੱਸਿਆ ਕਿ ਹਾਦਸਾ ਸਵੇਰੇ ਵਾਪਰਿਆ, ਜਿਸ ਤੋਂ ਤੁਰੰਤ ਬਾਅਦ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਲਾਈਨਾਂ ਦੀ ਮੁਰੰਮਤ ਕਰਾਉਣੀ ਸ਼ੁਰੂ ਕਰਵਾ ਦਿੱਤੀ।

  • ਇਹ ਹਾਦਸਾ ਦਸ ਵੱਜ ਕੇ ਵੀਹ ਮਿੰਟ ਤੇ ਲੁਧਿਆਣਾ ਦੇ ਦਮੋਰੀਆ ਪੁਲ ਨੇੜੇ ਰੇਲਵੇ ਲਾਈਨ ‘ਤੇ ਹੋਇਆ।
  • ਪਟੜੀ ਨੂੰ ਕਾਫ਼ੀ ਨੁਕਸਾਨ ਹੋਇਆ ਤੇ ਰੇਲ ਦੀ ਆਵਾਜਾਈ ਰੁਕ ਗਈ।
  • ਇੱਕ ਲਾਈਨ ਚਾਲੂ ਕਰ ਦਿੱਤੀ ਗਈ ਹੈ ਤੀਜੀ ਵੀ ਚਾਲੂ ਥੋੜ੍ਹੇ ਸਮੇਂ ‘ਚ ਹੋ ਜਾਵੇਗੀ।
  • ਰੇਲ ਗੱਡੀ ਨੂੰ ਪਟੜੀ ਤੋਂ ਉਠਾ ਲਿਆ ਗਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Ludhiana

LEAVE A REPLY

Please enter your comment!
Please enter your name here