ਲੁਧਿਆਣਾ ਵੇਰਕਾ ਮਿਲਕ ਪਲਾਂਟ ‘ਤੇ ਵਿਜੀਲੈਂਸ ਵਿਭਾਗ ਵਲੋਂ ਛਾਪਾ

Vigilance, Department, Raided, Ludhiana, Verka, Milk, Plant

ਰਿਕਾਰਡ ਦੀ ਜਾਂਚ ਕੀਤੀ ਜਾਵੇਗੀ : ਅਧਿਕਾਰੀ

ਲੁਧਿਆਣਾ। ਸਥਾਨਕ ਫਿਰੋਜ਼ਪੁਰ ਰੋਡ ‘ਤੇ ਸਥਿਤ ਵੇਰਕਾ ਮਿਲਕ ਪਲਾਂਟ ਵਿਚ ਵਿਜੀਲੈਂਸ ਵਿਭਾਗ ਵਲੋਂ ਰੇਡ ਕੀਤੀ ਗਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਮੌਕੇ ਤੋਂ ਸਾਰਾ ਰਿਕਾਰਡ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੋਕ ਭਲਾਈ ਪਾਰਟੀ ਦੇ ਪ੍ਰਮੁੱਖ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੇਰਕਾ ਮਿਲਕ ਪਲਾਂਟ ਤੇ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦੇ ਦੋਸ਼ ਲਗਾਏ ਸਨ ਅੱਜ ਕੀਤੀ ਗਈ ਵੇਰਕਾ ਤੇਰੇ ਰੇਡ ਨੂੰ ਇਸ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਛਾਪੇਮਾਰੀ ਕਰਨ ਆਏ ਅਧਿਕਾਰੀਆਂ ਚੰਡੀਗੜ ਤੋਂ ਆਏ ਸਨ ਤੇ ਉਹਨਾਂ ਸਵੇਰੇ 11 ਵਜੇ ਤੋਂ ਜਾਂਚ ਦਾ ਕੰਮ ਸ਼ੁਰੂ ਕੀਤਾ ਤੇ ਇਹ ਕਾਰਜ ਬਾਅਦ ਦੁਪਹਿਰ 2 ਵਜੇ ਤੱਕ ਚੱਲਿਆ। ਅਧਿਕਾਰੀਆਂ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ ਇਨਾਂ ਵਿੱਚੋਂ ਇੱਕ ਅਧਿਕਾਰੀ ਨੇ ਕਿਹਾ ਕਿ ਰਿਕਾਰਡ ਦੀ ਜਾਂਚ ਕੀਤੀ ਜਾਵੇਗੀ ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਇਸ ਮੌਕੇ ‘ਤੇ ਭਾਰੀ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਸੀ।

ਕੀ ਕਹਿੰਦੇ ਹਨ ਸਿਮਰਨਜੀਤ ਸਿੰਘ ਬੈਂਸ : ਲੋਕ ਇਨਸਾਫ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਨੇ ਅੱਜ ਵੇਰਕਾ ਮਿਲਕ ਪਲਾਂਟ ‘ਤੇ ਪਈ ਵਿਜੀਲੈਂਸ ਦੀ ਰੇਡ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਸਾਡੇ ਸਿਹਤ ਮੰਤਰੀ ਇਕ ਈਮਾਨਦਾਰ ਨੇਤਾ ਹਨ ਅਤੇ ਉਨਾਂ ਨੂੰ ਪੂਰਾ ਭਰੋਸਾ ਹੈ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਾਉਣਗੇ ਤਾਂ ਜੋ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲ ਸਕੇ ਵੇਰਕਾ ਮਿਲਕ ਪਲਾਂਟ ਮਾਮਲੇ ‘ਚ ਖੁਦ ‘ਤੇ ਹੋਈ ਐੱਫ. ਆਈ. ਆਰ. ਸਬੰਧੀ ਬੋਲਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਜੇਕਰ ਕਿਸੇ ਵਿਧਾਇਕ ਦਾ ਭ੍ਰਿਸ਼ਟਾਚਾਰ ਵਾਲੀ ਥਾਂ ‘ਤੇ ਜਾਣਾ ਗੁਨਾਹ ਹੈ ਤਾਂ ਫਿਰ ਸਰਕਾਰ ਨੂੰ ਇਸ ਦੇ ਸਾਫ ਬੋਰਡ ਲਾ ਦੇਣੇ ਚਾਹੀਦੇ ਹਨ ਉਨਾਂ ਕਿਹਾ ਕਿ ਅੱਜ ਦੇ ਛਾਪੇ ਤੋਂ ਬਾਅਦ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ ਕਿ ਕਿਵੇਂ ਵੇਰਕਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਿਹਾ ਹੈ ਅਤੇ ਲੋਕਾਂ ਨੂੰ ਖਰਾਬ ਦੁੱਧ ਹੀ ਕਾਸਟਿਡ ਸੋਡਾ ਮਿਲਾ ਕੇ ਵੇਚੀ ਜਾ ਰਿਹਾ ਹੈ।