Ludhiana West Bypoll 2024: ਲੁਧਿਆਣਾ ਪੱਛਮੀ ਉੱਪ ਚੋਣ ਲਈ 19 ਨੂੰ ਪੈਣਗੀਆਂ ਵੋਟਾਂ, ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

Ludhiana West Bypoll 2024
Ludhiana West Bypoll 2024: ਲੁਧਿਆਣਾ ਪੱਛਮੀ ਉੱਪ ਚੋਣ ਲਈ 19 ਨੂੰ ਪੈਣਗੀਆਂ ਵੋਟਾਂ, ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

Ludhiana West Bypoll 2024: ਲੁਧਿਆਣਾ (ਜਸਵੀਰ ਸਿੰਘ ਗਹਿਲ)। ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਉੱਪ ਚੋਣ ਲਈ ਤਾਰੀਖ ਐਲਾਨ ਦਿੱਤੀ ਹੈ। ਜਿਸ ਦੇ ਤਹਿਤ ਉੱਪ ਚੋਣ ਲਈ 19 ਜੂਨ ਨੂੰ ਵੋਟਾਂ ਪੈਣਗੀਆਂ। ਜਿਸ ਦੇ ਲਈ ਉਮੀਦਵਾਰ ਅੱਜ ਤੋਂ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਸਕਣਗੇ। ਜਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਸੀਟ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ 10 ਜਨਵਰੀ ਦੀ ਰਾਤ ਨੂੰ ਕਥਿੱਤ ਗੋਲੀ ਲੱਗਣ ਕਾਰਨ ਹੋਈ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। Ludhiana West Bypoll 2024

ਇਹ ਖਬਰ ਵੀ ਪੜ੍ਹੋ : Akali Dal Leader Murder: ਅਕਾਲੀ ਦਲ ਦੇ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ

ਹੁਣ ਇਸ ਹਲਕੇ ’ਤੇ ਉੱਪ ਚੋਣ ਹੋਣ ਜਾ ਰਹੀ ਹੈ। ਚੋਣਾਂ ਸਬੰਧੀ ਜਾਰੀ ਨੋਟੀਫਿਕੇਸ਼ਨ ਮੁਤਾਬਕ 26 ਮਈ ਤੋਂ 2 ਜੂਨ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀ ਪੱਤਰ ਭਰ ਸਕਣਗੇ। ਇਸ ਤੋਂ ਬਾਅਦ 3 ਜੂਨ ਨੂੰ ਦਾਖਲ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ ਤੇ 5 ਜੂਨ ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਜਿਸ ਤੋਂ ਬਾਅਦ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਚੋਣ ਤਾਰੀਖ ਦਾ ਐਲਾਨ ਹੁੰਦਿਆਂ ਹੀ ਸੱਤਾਧਿਰ ਸਣੇ ਵਿਰੋਧੀਆਂ ਪਾਰਟੀਆਂ ’ਚ ਹਲਚਲ ਸ਼ੁਰੂ ਹੋ ਗਈ ਹੈ।Í

ਇਹ ਵੀ ਦੱਸਣਾ ਬਣਦਾ ਹੈ ਕਿ ਇਸ ਉੱਪ ਚੋਣ ਲਈ ਆਮ ਆਦਮੀ ਪਾਰਟੀ ਨੇ ਸੰਸਦ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੋਇਆ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪਾਰਟੀ ਦੇ ਸੀਨੀਅਰ ਆਗੂ ਤੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਕਾਂਗਰਸ ਪਾਰਟੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਐਲਾਨ ਰੱਖਿਆ ਹੈ ਪਰ ਇਸ ਮਾਮਲੇ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਕਿਸੇ ਵੀ ਆਗੂ ਦਾ ਨਾਂਅ ਜਨਤਕ ਨਹੀਂ ਕੀਤਾ ਗਿਆ। Ludhiana West Bypoll 2024