ਜ਼ਿਲ੍ਹਾ ਸ੍ਰੀ ਮੁਕਤਸਰ ਵਿੱਚ 550 ਪਸ਼ੂ ਇਸ ਬਿਮਾਰੀ ਦੀ ਲਪੇਟ ’ਚ
(ਰਾਜਵਿੰਦਰ ਬਰਾੜ) ਗਿੱਦੜਬਾਹਾ। ਲੰਪੀ ਸਕਿਨ ਬਿਮਾਰੀ ਲਗਾਤਾਰ ਪੰਜਾਬ ਵਿੱਚ ਪੈਰ ਪਸਾਰ ਰਹੀ ਹੈ । ਜਿਸ ਕਾਰਨ ਪੰਜਾਬ ਵਿੱਚ ਅਨੇਕਾਂ ਪਸ਼ੂ ਮਰ ਚੁੱਕੀ ਹੈ ਤੇ ਹਜ਼ਾਰਾਂ ਪਸ਼ੂ ਇਸ ਦੀ ਲਪੇਟ ਵਿੱਚ ਆ ਚੁੱਕੇ ਹਨ । ਪਿੰਡ ਗਿਲਜੇਵਾਲਾ ਦੇ ਕਿਸਾਨ ਹਰਚਰਨ ਸਿੰਘ ਨੇ ਦੱਸਿਆ ਕਿ ਇਸ ਰੋਗ ਨਾਲ ਮੇਰੀ ਇੱਕ ਗਾਂ ਦੀ ਮੌਤ ਹੋ ਚੁੱਕੀ ਹੈ ਅਤੇ ਮੇਰੇ 2 ਪਸ਼ੂ ਇਸ ਬੀਮਾਰੀ ਨਾਲ ਪੀਡ਼ਤ ਹਨ ਉਨ੍ਹਾਂ ਕਿਹਾ ਕਿ ਹੁਣ ਤੱਕ ਪ੍ਰਸ਼ਾਸਨ ਇਸ ਬਿਮਾਰੀ ਤੋਂ ਬੇਖਬਰ ਹੈ।
ਜੇਕਰ ਗੱਲ ਕਰੀਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਸੀਨੀਅਰ ਵੈਟਰਨਰੀ ਮੈਡੀਕਲ ਅਫ਼ਸਰ ਵਿਪਨਦੀਪ ਸਿੰਘ ਬਰਾੜ ਨੇ ਦੱਸਿਆ ਕੀ ਸਰਕਾਰੀ ਅੰਕੜਿਆਂ ਮੁਤਾਬਕ ਅੱਜ ਦੀ ਰਿਪੋਰਟ ਦੇ ਹਿਸਾਬ ਨਾਲ ਜ਼ਿਲ੍ਹਾ ਸ੍ਰੀ ਮੁਕਤਸਰ ਵਿੱਚ 550 ਪਸ਼ੂ ਇਸ ਬਿਮਾਰੀ ਦੀ ਲਪੇਟ ਵਿੱਚ ਆ ਚੁੱਕੀ ਹੈ ਅਤੇ 13 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਾਅ ਲਈ ਕੋਈ ਵੈਕਸੀਨ ਅਜੇ ਤੱਕ ਨਹੀਂ ਹੈ ਪਰ ਇਸ ਤੋ ਬਚਾਅ ਅਤੇ ਲੱਛਣਾਂ ਦੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ