ਪੰਜਾਬੀਆਂ ਨੂੰ ਮਾਨ ਨੇ ਦਿੱਤਾ ਦੀਵਾਲੀ ਦਾ ਤੋਹਫ਼ਾ : ਕੈਬਨਿਟ ਮੀਟਿੰਗ ਦੌਰਾਨ ਲਏ ਅਹਿਮ ਫ਼ੈਸਲੇ

Farmers of Punjab

ਪੁਰਾਣੀ ਪੈਨਸ਼ਨ ਸਕੀਮ ਕੀਤੀ ਬਹਾਲ 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੁਰਾਣੀ ਪੈਨਸ਼ਨ ਸਕੀਮ ਬਾਹਰ ਕਰ ਦਿੱਤੀ ਹੈ।  ਕੈਬਨਿਟ ਮੀਟਿੰਗ ‘ਚ ਇਸ ਨੂੰ ਮਨਜ਼ੂਰੀ ਦਿੱਤੀ ਗਈ। ਮੁਲਾਜ਼ਮਾਂ ਦੇ ਡੀਏ ਵਿੱਚ 6 ਫੀਸਦੀ ਵਾਧੇ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਦਿੱਤੀ। ਮਾਨ ਨੇ ਇਸ ਨੂੰ ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫਾ ਕਰਾਰ ਦਿੱਤਾ। ਇਸ ਤਰ੍ਹਾਂ ਖਜ਼ਾਨੇ ’ਤੇ 200 ਕਰੋੜ ਰੁਪਏ ਪ੍ਰਤੀ ਮਹੀਨਾ ਭਾਰ ਪਏਗਾ।

ਮੁੱਖ ਮੰਤਰੀ ਮਾਨ (CM Bhagwant Mann) ਨੇ ਦਿੱਤੀ ਦੀਵਾਲੀ ਦੀਆਂ ਮੁਬਾਰਕਾਂ

ਮੁੱਖ ਮੰਤਰੀ ਮਾਨ ਨੇ ਟਵੀਟ ਕੀਤੇ ਉਨ੍ਹਾਂ ਟਵੀਟ ਕਰਦਿਆਂ ਲਿਖਿਆ ਅੱਜ ਕੈਬਨਿਟ ਮੀਟਿੰਗ ’ਚ ਮੁਲਾਜ਼ਮਾਂ ਪੱਖੀ ਫੈਸਲੇ ਲਏ ਨੇ…ਦੀਵਾਲੀ ਮੌਕੇ ਇੱਕ ਤਹੋਫਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੇਣ ਲਈ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਹੈ। ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 6 ਫੀਸਦੀ ਡੀਏ ਦੀ ਕਿਸ਼ਤ ਦੇਣ ਨੂੰ ਮਨਜ਼ੂਰੀ ਦਿੱਤੀ..ਜੋ 1 ਅਕਤੂਬਰ ਤੋਂ ਲਾਗੂ ਹੋਵੇਗੀ.. ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ।

ਅੱਜ ਪੰਜਾਬ ਕੈਬਨਿਟ ਮੀਟਿੰਗ ‘ਚ ਆਪਣੇ ਮੁਲਾਜ਼ਮਾਂ ਲਈ ਇੱਕ ਇਤਿਹਾਸਿਕ ਫੈਸਲਾ ਲਿਆ ਹੈ…ਤੁਹਾਡੀ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਜਾ ਰਹੀ ਹੈ…ਕੈਬਨਿਟ ‘ਚ ਇਸ ਫੈਸਲੇ ਨੂੰ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ… ਅਸੀ ਆਪਣੇ ਮੁਲਾਜ਼ਮਾਂ ਨਾਲ ਖੜ੍ਹੇ ਹਾਂ…ਵਾਅਦਾ ਕੀਤਾ ਸੀ..ਪੂਰਾ ਕਰ ਦਿੱਤਾ… ਜੋ ਕਹਿੰਦੇ ਹਾਂ, ਉਹ ਕਰਦੇ ਹਾਂ

ਇਸ ਤੋਂ ਇਲਾਵਾ ਸੂਬੇ ਵਿੱਚ ਧਾਰਮਿਕ ਗ੍ਰੰਥਾਂ ਦੀ ਆਵਾਜਾਈ ਵਿੱਚ ਲੱਗੇ ਵਾਹਨਾਂ ਨੂੰ ਹੁਣ ਟੈਕਸ ਮੁਕਤ ਕਰ ਦਿੱਤਾ ਗਿਆ ਹੈ। ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਲਾਭ ਪਹੁੰਚਾਉਣ ਲਈ ਭਰਤੀ ਨਿਯਮਾਂ ਵਿੱਚ ਤਬਦੀਲੀ ਕਰਨ ਲਈ ਸਹਿਮਤੀ ਬਣੀ। ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਵਿੱਚ ਲਾਭ ਪਹੁੰਚਾਉਣ ਲਈ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਅਸਾਮੀਆਂ ਲਈ ਪੰਜਾਬੀ ਵਿਸ਼ੇ ਵਿੱਚ ਪਾਸ ਹੋਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਨੌਕਰੀਆਂ ਲਈ ਪੰਜਾਬੀ ਦੇ ਇਮਤਿਹਾਨ ਵਿੱਚ 50 ਫੀਸਦੀ ਅੰਕ ਲੈਣੇ ਲਾਜ਼ਮੀ ਹੋਣਗੇ।

ਮਾਨ ਨੇ ਕਿਹਾ ਕਿ ਇਸ ਦਾ ਲੱਖਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਜਿਹੜੇ ਕੰਮ ਕਰਦੇ ਸਨ ਅਤੇ ਜਿਹੜੇ ਸੇਵਾ ਮੁਕਤ ਹੋਏ ਸਨ। ਨਵੀਂ ਪੈਨਸ਼ਨ ਸਕੀਮ ਸਾਲ 2004 ਵਿੱਚ ਲਾਗੂ ਕੀਤੀ ਗਈ ਸੀ ਪਰ ਹੁਣ ਪੰਜਾਬ ਨੂੰ ਮੁੜ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆਂਦਾ ਜਾ ਰਿਹਾ ਹੈ।

ਅੱਜ ਕੈਬਨਿਟ ਮੀਟਿੰਗ ‘ਚ ਅਹਿਮ ਫੈਸਲੇ 

  •  ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ
  •  ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ
  • ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ
  • ਪੰਜਾਬੀ ਭਾਸ਼ਾ ਦਾ ਪੇਪਰ ਹੁਣ D ਤੇ C ਕੈਟੇਗਰੀ ਚ ਦੇਣਾ ਪਏਗਾ
  • 6 ਫੀਸਦੀ ਡੀਏ ’ਚ ਵਾਧਾ
  • ਹਰ ਜ਼ਿਲ੍ਹੇ ’ਚ ਸੀਐਮ ਵਿੰਡੋ ਖੁੱਲ੍ਹੇਗੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ