ਨਸ਼ਾ ਛੁਡਾਊ ਕੇਂਦਰ,ਪੁਨਰਵਾਸ ਕੇਂਦਰ ਅਤੇ ਓਟ ਕਲੀਨਿਕਾਂ ਬਾਰੇ ਦਿੱਤੀ ਜਾਣਕਾਰੀ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਧੂੜਕੋਟ ਵਿਖੇ ਧੂੜਕੋਟ,ਕੋਟਸੁਖੀਆ,ਢੁੱਡੀ ਅਤੇ ਮੰਡਵਾਲਾ ਦੇ ਵਸਨੀਕਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਮੰਗਾਂ ਸੁਣਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਸੁਵਿਧਾ ਕੈਂਪ ਦੌਰਾਨ ਲੋਕਾਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕਾਊਂਟਰ ਲਗਾਏ ਗਏ ਸਨ। Drug De Addiction Program
ਇਸ ਮੌਕੇ ਸਿਹਤ ਵਿਭਾਗ ਵੱਲੋਂ ਸਥਾਪਿਤ ਕੀਤੇ ਸੇਵਾ ਕਾਊਂਟਰ ਤੇ ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ, ਸੀ.ਐਚ.ਓ ਗੌਹਰਦੀਪ ਸਿੰਘ, ਜਸਕੀਰਤ ਕੌਰ, ਕਿਰਨਦੀਪ ਕੌਰ, ਮਲਟੀ ਪਰਪਜ਼ ਹੈਲਥ ਵਰਕਰ ਲਖਵੀਰ ਸਿੰਘ,ਸੁਖਜਿੰਦਰ ਸਿੰਘ ਅਤੇ ਮਨਦੀਪ ਸਿੰਘ ਨੇ ਡਿਊਟੀ ਨਿਭਾਈ । ਇਸ ਮੌਕੇ ਬੀ.ਈ.ਈ ਡਾ.ਪ੍ਰਭਦੀਪ ਨੇ ਲੋਕਾਂ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਪਿੰਡ-ਕਸਬਿਆਂ ਵਿੱਚ ਨਸ਼ਾ ਵਿਰੋਧੀ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਟਰਾਲੇ ਨੇ ਫੌਜ ਦੇ ਟਰੱਕ ਨੂੰ ਮਾਰੀ ਜ਼ੋਰਦਾਰ ਟੱਕਰ, ਗਰਿੱਲ ਤੋੜ ਕੇ ਡਿਵਾਈਡਰ ਪਾਰ ਪਲਟਿਆ
ਉਨ੍ਹਾਂ ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਅਧੀਨ ਨਸ਼ਾ ਛੁਡਾਊ ਕੇਂਦਰ, ਪੁਨਰਵਾਸ ਕੇਂਦਰ ਅਤੇ ਓਟ ਕਲੀਨਿਕਾਂ ਵਿੱਚ ਮੁਹੱਈਆ ਮੁਫਤ ਇਲਾਜ,ਹੋਰ ਸਿਹਤ ਸਹੂਲਤਾਂ ਅਤੇ ਸੁਵਿਧਾਵਾਂ ਸਬੰਧੀ ਵਿਸਥਾਰ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨਾਂ ਅਤੇ ਹੋਰ ਭਾਗੀਦਾਰਾਂ ਨੂੰ ਸ਼ਰਾਬ,ਨਸ਼ਿਆ ਅਤੇ ਤੰਬਾਕੂ ਉਤਪਾਦਾਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਖੂਨ-ਪਸੀਨੇ ਦੀ ਮਿਹਨਤ ਨਾਲ ਕੀਤੀ ਕਮਾਈ ਆਪਣੀ ਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਚੰਗੀ ਸਿਹਤ ਅਤੇ ਵਧੀਆ ਭਵਿੱਖ ਲਈ ਲਗਾਉਣੀ ਚਾਹੀਦੀ ਹੈ। ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ । Drug De Addiction Program