ਮਹਾਂ ਪਰਉਪਕਾਰ ਮਹੀਨਾ : 4-5 ਸਾਲ ਦੀ ਉਮਰ ’ਚ ਹਜ਼ੂਰ ਪਿਤਾ ਜੀ ਨੇ ਪੂਜਨੀਕ ਪਰਮ ਪਿਤਾ ਜੀ ਤੋਂ ਪ੍ਰਾਪਤ ਕੀਤਾ ਨਾਮ ਸ਼ਬਦ

pita ji

ਪਵਿੱਤਰ ਮਹਾਂ ਪਰਉਪਕਾਰ ਮਹੀਨਾ :  (Maha Paraupakar Month)

ਆਪ ਜੀ ਨੇ ਬਚਪਨ ’ਚ ਹੀ 4-5 ਸਾਲ ਦੀ ਉਮਰ ’ਚ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਤੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਅਤੇ ਰੂਹਾਨੀ ਸਤਿਸੰਗ ’ਚ ਆਉਦੇ ਅਤੇ ਪਰਮ ਪਿਤਾ ਜੀ ਦਾ ਪਿਆਰ ਪ੍ਰਾਪਤ ਕਰਦੇ ਆਪ ਜੀ ਹਰ ਵਾਰ ਸਤਿਸੰਗ ’ਚ ਨਵੇਂ ਲੋਕਾਂ ਨੂੰ ਆਪਣੇ ਨਾਲ ਟ੍ਰੈਕਟਰ-ਟ੍ਰਾਲੀ ’ਚ ਲੈ ਕੇ ਆਉਦੇ ਅਤੇ ਪੂਜਨੀਕ ਪਰਮ ਪਿਤਾ ਜੀ ਤੋਂ ਨਾਮ ਦੀ ਅਨਮੋਲ ਦਾਤ ਦਿਵਾਉਂਦੇ।

ਹੁਣ ਅਸੀਂ ਜਵਾਨ ਬਣ ਕੇ ਆਏ ਹਾਂ, ਇਸ ਬਾਡੀ ’ਚ ਅਸੀਂ ਖੁਦ ਕੰਮ ਕਰਾਂਗੇ।

pita ji

ਪਵਿੱਤਰ ਗੁਰਗੱਦੀ ਦਿਹਾੜੇ ਸਮੇਂ 23 ਸਤੰਬਰ 1990 ਨੂੰ ਪੂਜਨੀਕ ਪਰਮ ਪਿਤਾ ਜੀ ਨੇ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਚਮਕੀਲੇ ਫੁਲਾਂ ਦਾ ਇੱਕ ਸੁੰਦਰ ਹਾਰ ਆਪਣੇ ਪਵਿੱਤਰ ਕਰ-ਕਮਲਾਂ ਨਾਲ ਆਪ ਜੀ ਦੇ ਗਲ ’ਚ ਸਜਾਇਆ ਅਤੇ ਆਪਣੀ ਪਾਕ-ਪਵਿੱਤਰ ਦ੍ਰਿਸ਼ਟੀ ਦਾ ਪ੍ਰਸ਼ਾਦ (ਕੜਾਹ ਦਾ ਪ੍ਰਸ਼ਾਦ) ਪ੍ਰਦਾਨ ਕੀਤਾ ਜੋ ਪਵਿੱਤਰ ਹੁਕਮ ਨਾਲ ਉਸ ਪਵਿੱਤਰ ਮੌਕੇ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਗਿਆ ਸੀ ਇਸ ਸ਼ੁੱਭ ਮੌਕੇ ਸਾਧ-ਸੰਗਤ ’ਚ ਵੀ ਉਹ ਪ੍ਰਸ਼ਾਦ ਵੰਡਿਆ ਗਿਆ।

ਇਸ ਮੌਕੇ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਸਾਧ-ਸੰਗਤ ’ਚ ਫਰਮਾਇਆ, ਹੁਣ ਅਸੀਂ ਜਵਾਨ ਬਣ ਕੇ ਆਏ ਹਾਂ ਇਸ ਬਾਡੀ ’ਚ ਅਸੀਂ ਖੁਦ ਕੰਮ ਕਰਾਂਗੇ ਕਿਸੇ ਨੇ ਘਬਰਾਉਣਾ ਨਹੀਂ ਇਹ ਸਾਡਾ ਹੀ ਰੂਪ ਹਨ ਸਾਧ-ਸੰਗਤ ਦੀ ਸੇਵਾ ਤੇ ਸੰਭਾਲ ਪਹਿਲਾਂ ਤੋਂ ਕਈ ਗੁਣਾ ਵਧ ਕੇ ਹੋਵੇਗੀ ਡੇਰਾ ਤੇ ਸਾਧ-ਸੰਗਤ ਅਤੇ ਨਾਮ ਵਾਲੇ ਜੀਵ ਦਿਨ ਦੁਗਨੀ ਰਾਤ ਚੌਗੁਣਈ ਵਧੇਗੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਇਹ ਵੀ ਬਚਨ ਫਰਮਾਏ ਕਿ ‘ਅਸੀਂ ਸਾਂ, ਅਸੀਂ ਹਾਂ ਅਤੇ ਅਸੀਂ ਹੀ ਰਹਾਂਗੇ।

ਜਦੋਂ ਪੂਜਨੀਕ ਗੁਰੂ ਜੀ ਨੂੰ ਵੇਖ, ਪ੍ਰਸੰਨ ਹੋਏ ਪੂਜਨੀਕ ਪਰਮ ਪਿਤਾ ਜੀ

saha satnam ji

17 ਮਈ ਸੰਨ 1989 ਦੁਪਹਿਰ ਡੇਢ ਵਜੇ ਪੂਜਨੀਕ ਪਰਮ ਪਿਤਾ ਜੀ ਆਪਣੀ ਗੱਡੀ ’ਚ ਬੈਠ ਕੇ ਮਲੋਟ ਤੋਂ ਬਠਿੰਡਾ ਲਈ ਰਵਾਨਾ ਹੋਏ ਬਠਿੰਡਾ ਪਹੁੰਚ ਕੇ ਆਪ ਜੀ ਇੱਕ ਸਤਿਸੰਗੀ ਦੇ ਘਰ ਪਧਾਰੇ ਉੱਥੇ ਹੀ ਜਦੋਂ ਸਾਧ-ਸੰਗਤ ਨੂੰ ਇਹ ਪਤਾ ਚੱਲਿਆ ਕਿ ਪੂਜਨੀਕ ਪਰਮ ਪਿਤਾ ਜੀ ਬਠਿੰਡਾ ਪਧਾਰੇ ਹੋਏ ਹਨ ਤਾਂ ਆਸ-ਪਾਸ ਦੀ ਸਾਰੀ ਸਾਧ-ਸੰਗਤ ਦਰਸ਼ਨਾਂ ਲਈ ਆਉਣ ਲੱਗੀ। ਇਸੇ ਦੌਰਾਨ ਸ੍ਰੀ ਗੁਰੂਸਰ ਮੋਡੀਆ, ਜ਼ਿਲ੍ਹਾ ਸ੍ਰੀ ਗੰਗਾਨਗਰ ਤੋਂ ਪੂਜਨੀਕ ਗੁਰੂੁ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (ਗੁਰਗੱਦੀ ਮਿਲਣ ਤੋਂ ਪਹਿਲਾਂ) ਵੀ ਪਰਮ ਪਿਤਾ ਜੀ ਦਰਸ਼ਨ ਕਰਨ ਲਈ ਪਹੁੰਚੇ।

ਇਹ ਵੀ ਪੜ੍ਹੋ : ਪਵਿੱਤਰ ਬਚਨ ਸੱਚ ਹੋਏ ਅਸੀਂ ਸਾਂ, ਅਸੀਂ ਹਾਂ, ਅਸੀਂ ਹੀ ਰਹਾਂਗੇ

ਪੂਜਨੀਕ ਪਰਮ ਪਿਤਾ ਜੀ ਆਪ ਜੀ ਦੇ ਆਉਦੇ ਹੀ ਬੈੱਡ ’ਤੇ ਉਠ ਕੇ ਬੈਠ ਗਏ ਜਿਵੇਂ ਹੀ ਆਪ ਜੀ ਪੂਜਨੀਕ ਪਰਮ ਪਿਤਾ ਜੀ ਕੋਲ ਪਹੁੰਚੇ ਤਾਂ?ਪੂਜਨੀਕ ਪਰਮ ਪਿਤਾ ਜੀ ਦਾ ਚਿਹਰਾ ਪ੍ਰਸੰਨਤਾ ਨਾਲ ਖਿੜ ਉਠਿਆ ਪੂਜਨੀਕ ਪਰਮ ਪਿਤਾ ਜੀ, ਪੂਜਨੀਕ ਗੁਰੂ ਜੀ ਦੇ ਨਾਲ ਲੰਬੇ ਸਮੇਂ ਤੱਕ ਬਹੁਤ ਗੱਲਾਂ ਕਰਦੇ ਰਹੇੇ ਉੱਥੇ ਮੌਜ਼ੂਦ ਸਾਰੇ ਜ਼ਿੰਮੇਵਾਰ ਇਸ ਦਿ੍ਰਸ਼ ਨੂੰ ਵੇਖ ਕੇ ਹੈਰਾਨ ਸਨ ਕਿ ਸਰੀਰਕ ਕਮਜੋਰੀ ਕਾਰਨ ਜਿੱਥੇ ਪੂਜਨੀਕ ਪਰਮ ਪਿਤਾ ਜੀ ਨੂੰ ਸੇਵਾਦਾਰ ਸਹਾਰਾ ਦੇ ਕੇ ਬਿਠਾਇਆ ਕਰਦੇ ਸਨ, ਪਰ ਅੱਜ ਪੂਜਨੀਕ ਪਰਮ ਪਿਤਾ ਜੀ ਖੁਦ ਹੀ ਉਠ ਕੇ ਬੈਠ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ