ਮਹਾਂ ਪਰਉਪਕਾਰ ਮਹੀਨਾ : ਬਲਾਕ ਬੱਸੀ ਪਠਾਣਾ ਦੀ ਬਲਾਕ ਪੱਧਰੀ ਨਾਮ ਚਰਚਾ ਧੂਮ-ਧਾਮ ਨਾਲ ਹੋਈ

ਵੱਡੀ ਗਿਣਤੀ ’ਚ ਪੁੱਜੀ ਸਾਧ-ਸੰਗਤ

(ਮਨੋਜ ਸ਼ਰਮਾ) ਬੱਸੀ ਪਠਾਣਾ।  ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 32ਵੇਂ ਪਵਿੱਤਰ ਮਹਾਂਪਰਉਪਕਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਬੱਸੀ ਪਠਾਣਾ ਦੀ ਸਾਧ-ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਸਥਾਨਕ ਨਾਮ ਚਰਚਾ ਘਰ ਵਿਖੇ ਧੂਮ ਧਾਮ ਨਾਲ ਕੀਤੀ ਗਈ। ਨਾਮ ਚਰਚਾ ਦੀ ਸ਼ੁਰੂਆਤ ਬਲਾਕ ਭੰਗੀਦਾਸ ਬਲਜੀਤ ਇੰਸਾਂ ਨੇ ਪਵਿੱਤਰ ਨਾਅਰਾ ‘ਧੰਨ ਧੰਨ ਸਤਿਗੁਰੁ ਤੇਰਾ ਹੀ ਆਸਰਾ’ ਲਾ ਕੇ ਕੀਤੀ।

ਇਸ ਤੋਂ ਬਾਅਦ ਕਵੀਰਾਜ ਵੀਰਾਂ ਨੇ ਡੇਰੇ ਦੇ ਪਵਿੱਤਰ ਗ੍ਰੰਥਾਂ ਵਿੱਚੋਂ ਸ਼ਬਦਬਾਣੀ ਕੀਤੀ ਅਤੇ ਪਵਿੱਤਰ ਗ੍ਰੰਥ ’ਚੋਂ ਅਨਮੋਲ ਬਚਨ ਪੜ੍ਹ ਕੇ ਸਾਧ-ਸੰਗਤ ਨੂੰ ਸੁਣਾਏ ਗਏ। ਨਾਮ ਚਰਚਾ ਦੌਰਾਨ ਬਲਾਕ ਭੰਗੀਦਾਸ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸ਼ੁਰੂ ਕੀਤੇ ਗਏ ਨਵੇਂ ਮਾਨਵਤਾ ਭਲਾਈ ਦੇ ਕਾਰਜ ਵੱਧ ਚੜ੍ਹ ਕੇ ਕਰਨ ਲਈ ਸਾਧ ਸੰਗਤ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਦੇ 15 ਮੈਂਬਰ , ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ, ਸੁਜਾਨ ਭੈਣਾਂ ਅਤੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਾਜ਼ਰ ਸੀ।

ਇਹ ਵੀ ਪੜ੍ਹੋ : ਹਿਮਾਚਲ ਦੀ ਸਾਧ-ਸੰਗਤ ਨੇ ਮਾਨਵਤਾ ਭਲਾਈ ਕਾਰਜ ਕਰਕੇ ਧੂਮ-ਧਾਮ ਨਾਲ ਮਨਾਇਆ ਮਹਾਂ ਪਰਉਪਕਾਰ ਮਹੀਨਾ

Maha paropkar Month

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ