ਸਾਡੇ ਨਾਲ ਸ਼ਾਮਲ

Follow us

22.5 C
Chandigarh
Thursday, January 22, 2026
More
    Home Breaking News ਪੂਜਨੀਕ ਪਰਮ ਪਿ...

    ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਗੁਰਗੱਦੀ ਨਸ਼ੀਨੀ ਦਿਵਸ ਸਬੰਧੀ ਸਾਧ-ਸੰਗਤ ’ਚ ਉਤਸ਼ਾਹ

    Shah Satnam Ji Dham Sirsa
    Shah Satnam Ji Dham Sirsa

    ਪਵਿੱਤਰ ਮਹਾਂ ਰਹਿਮੋ-ਕਰਮ ਦਿਵਸ ਦੇ ਭੰਡਾਰੇ ਦੀ ਨਾਮ ਚਰਚਾ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ

    (ਸੱਚ ਕਹੂੰ ਨਿਊਜ਼) ਸਰਸਾ। ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਮਹਾਂ ਰਹਿਮੋ-ਕਰਮ (ਗੁਰਗੱਦੀਨਸ਼ੀਨੀ) (Maha Rahimo Karam Divas) ਦਿਵਸ ਅੱਜ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਇਸ ਸ਼ੁੱਭ ਮੌਕੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਸਾਧ-ਸੰਗਤ ਇਸ ਸ਼ੁੱਭ ਮੌਕੇ ਮਾਨਵਤਾ ਭਲਾਈ ਦੇ 138 ਕਾਰਜਾਂ ਨੂੰ ਨਵੀਂ ਰਫਤਾਰ ਦੇਵੇਗੀ।

    ਇਸ ਮੌਕੇ ਸ਼ਾਹ ਸਤਿਨਾਮ ਜੀ ਧਾਮ ’ਚ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗੀ ਬੇਮਿਸਾਲ ਸੇਵਾ ਭਾਵਨਾ, ਅਨੋਖਾ ਜਜ਼ਬਾ, ਅਥਾਹ ਸ਼ਰਧਾ ਅਤੇ ਵਿਸ਼ਵਾਸ ਨਾਲ ਲਬਰੇਜ਼ ਸ਼ਰਧਾਲੂਆਂ ਦੇ ਚਿਹਰਿਆਂ ਨੂੰ ਵੇਖ ਇਸ ਪਵਿੱਤਰ ਮੌਕੇ ਦੀ ਖੁਸ਼ੀ ਦਾ ਅੰਦਾਜ਼ਾ ਸਹਿਜ ਹੀ ਲਾਇਆ ਜਾ ਸਕਦਾ ਹੈ ਪਵਿੱਤਰ ਮੌਕੇ ਸਬੰਧੀ ਜਿੱਥੇ ਸਾਧ-ਸੰਗਤ ਇੱਕ ਦੂਜੇ ਨੂੰ ਵਧਾਈਆਂ ਦੇ ਰਹੀ ਹੈ।

    ਇਸ ਪਵਿੱਤਰ ਮਹੀਨੇ ਦੀ ਸ਼ੁਰੂਆਤ ਤੋਂ ਹੀ ਸਾਧ-ਸੰਗਤ ਮਾਨਵਤਾ ਭਲਾਈ ਦੇ 138 ਕਾਰਜ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 28 ਫਰਵਰੀ 1960 ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੂੰ ਗੁਰਗੱਦੀ ਦੀ ਬਖਸ਼ਿਸ਼ ਕਰਕੇ ਆਪਣਾ ਰੂਪ ਬਣਾਇਆ ਪੂਜਨੀਕ ਪਰਮ ਪਿਤਾ ਜੀ ਨੇ 11 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਰਾਮ-ਨਾਮ ਦੀ ਅਨਮੋਲ ਦਾਤ ਪ੍ਰਦਾਨ ਕਰਕੇ ਨਸ਼ੇ, ਮਾਸਾਹਾਰ ਅਤੇ ਹਰਾਮਖੋਰੀ ਜਿਹੀਆਂ ਬੁਰਾਈਆਂ ਛੁਡਵਾ ਕੇ ਇਨਸਾਨੀਅਤ ਦੀ ਭਲਾਈ ਦੇ ਕਾਰਜਾਂ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here