Khanauri Mahapanchayat: (ਸੱਚ ਕਹੂੰ ਨਿਊਜ਼) ਖਨੌਰੀ। ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਉਹਨਾਂ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ। ਡੱਲੇਵਾਲ ਨੇ ਆਖਿਆ ਕਿ ਪੁਲਿਸ ਨੇ ਮੈਨੂੰ ਉਠਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ। ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਪੰਜਾਬ ਅਤੇ ਹਰਿਆਣਾ ਤੋਂ ਸੈਂਕੜੇ ਨੌਜਵਾਨਾਂ ਨੇ ਸਾਡੇ ਕੋਲ ਪਹੁੰਚ ਕੇ ਮੋਰਚਾ ਸੰਭਾਲ ਲਿਆ। ਜੋ ਅੱਜ ਮੋਰਚੇ ’ਤੇ ਪਹੁੰਚੇ ਹਨ। ਸਰਕਾਰ ਜਿੰਨੀ ਮਰਜ਼ੀ ਜ਼ੋਰ ਲਾ ਲਵੇ, ਅਸੀਂ ਮੋਰਚਾ ਜਿੱਤ ਕੇ ਹੀ ਰਹਾਂਗੇ।
ਇਹ ਵੀ ਪੜ੍ਹੋ: Barnala Kisan News: ਧੁੰਦ ਦਾ ਕਹਿਰ : ਬੱਸ ਪਲਟੀ, 3 ਔਰਤ ਕਿਸਾਨਾਂ ਦੀ ਮੌਤ, 35 ਦੇ ਕਰੀਬ ਜ਼ਖਮੀ
ਦੂਜੇ ਪਾਸੇ ਹਰਿਆਣਾ ਦੇ ਟੋਹਾਣਾ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਮਹਾਂਪੰਚਾਇਤ ਹੋ ਰਹੀ ਹੈ। ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਕਿਹਾ, “ਕੇਂਦਰ ਸਰਕਾਰ ਖਨੌਰੀ ਸਰਹੱਦ ‘ਤੇ ਅੰਦੋਲਨ ਚਲਾ ਰਹੀ ਹੈ। ਕੇਂਦਰ ਇਸ ਅੰਦੋਲਨ ਨੂੰ ਲੰਮਾ ਕਰਨਾ ਚਾਹੁੰਦਾ ਹੈ। ਜੇਕਰ ਡੱਲੇਵਾਲ ਦੀ ਮੌਤ ਹੋ ਗਈ ਤਾਂ ਲਾਸ਼ ਨੂੰ ਸਰਕਾਰ ਹਵਾਲੇ ਨਹੀਂ ਕੀਤਾ ਜਾਵੇਗਾ।”ਜਿਕਰਯੋਗ ਹੈ ਕਿ ਜਗਜੀਤ ਡੱਲੇਵਾਲ 40 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ 4 ਜਨਵਰੀ ਨੂੰ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। Khanauri Mahapanchayat