ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਦਿੱਤਾ ਅਸਤੀਫਾ
ਮੁੰਬਈ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖਿਲਾਫ ਕੇਂਦਰੀ ਜਾਂਚ ਬਿਓਰੋ (ਸੀਬੀਆਈ) ਕੋਲ ਵਸੂਲੀ ਦੇ ਦੋਸ਼ਾਂ ਦੀ ਜਾਂਚ ਕਰਾਉਣ ਦੇ ਬੰਬੇ ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਉਸਨੇ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਆਗੂ ਨਵਾਬ ਮਲਿਕ ਨੇ ਸ਼੍ਰੀ ਦੇਸ਼ਮੁਖ ਦੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ। ਦੇਸ਼ਮੁਖ ’ਤੇ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੇ 100 ਕਰੋੜ ਰੁਪਏ ਦੀ ਰਕਮ ਵਸੂਲਣ ਦਾ ਦੋਸ਼ ਲਾਇਆ ਸੀ।
ਬੰਬੇ ਹਾਈ ਕੋਰਟ ਨੇ ਅੱਜ ਇਸੇ ਕੇਸ ਵਿੱਚ ਅਨਿਲ ਦੇਸ਼ਮੁਖ ਖ਼ਿਲਾਫ਼ ਸੀਬੀਆਈ ਜਾਂਚ ਕਰਨ ਅਤੇ 15 ਦਿਨਾਂ ਦੇ ਅੰਦਰ ਮੁੱਢਲੀ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਸਨ। ਉਸ ਦਿਨ ਤੋਂ ਹੀ ਭਾਰਤੀ ਜਨਤਾ ਪਾਰਟੀ ਦੇਸ਼ਮੁੱਖ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ, ਜਦੋਂ ਤੋਂ ਪਰਮਬੀਰ ਸਿੰਘ ਨੇ 100 ਕਰੋੜ ਰੁਪਏ ਦੀ ਰਕਮ ਵਸੂਲਣ ਦਾ ਦੋਸ਼ ਲਾਇਆ ਸੀ। ਇਸ ਘਟਨਾ ਤੋਂ ਬਾਅਦ ਰਾਸ਼ਟਰਵਾਦੀ ਕਾਂਗਰਸ ਪਾਰਟੀ ਵਿੱਚ ਹਲਚਲ ਤੇਜ਼ ਹੋ ਗਈ ਅਤੇ ਅੰਤ ਵਿੱਚ ਬੰਬੇ ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਦੇਸ਼ਮੁਖ ਨੇ ਅਸਤੀਫਾ ਦੇ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.