ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਸੁਤੰਤਰਤਾ ਸੰਗਰਾਮ ’ਚ ਯੋਗਦਾਨ ਨਾ ਭੁੱਲਣਯੋਗ : ਚੇਤਨ ਸਿੰਘ ਜੌੜਾਮਾਜਰਾ

Mahatma Gandhi

ਮਹਾਤਮਾ ਗਾਂਧੀ ਸਮਾਰਕ ਵਿਖੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਅਕੀਦਤ ਭੇਂਟ (Mahatma Gandhi)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਅੱਜ ਗਾਂਧੀ ਜਯੰਤੀ (Mahatma Gandhi) ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਗੁਰਦੇਵ ਸਿੰਘ ਦੇਵ ਮਾਨ ਸਮੇਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਹੋਰ ਪਤਵੰਤਿਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਨੂੰ ਆਪਣੀ ਅਕੀਦਤ ਭੇਂਟ ਕੀਤੀ।

ਇਹ ਵੀ ਪੜ੍ਹੋ : ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ’ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਮਨਾਈ

Gandhi

ਇੱਥੇ ਮਾਲ ਰੋਡ ’ਤੇ ਸਥਿਤ ਮਹਾਤਮਾ ਗਾਂਧੀ ਸਮਾਰਕ ਵਿਖੇ ਦੋਵਾਂ ਆਗੂਆਂ ਨੂੰ ਨਮਨ ਕਰਦਿਆਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮਹਾਤਮਾ ਗਾਂਧੀ  (Mahatma Gandhi) ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਸੱਤਿਆਗ੍ਰਹਿ ਜਨ ਅੰਦੋਲਨ ਜਰੀਏ ਸ਼ਾਂਤੀ ਤੇ ਅਹਿੰਸਾ ਦੇ ਰਾਹ ਉਪਰ ਚਲਦਿਆਂ ਵੱਡੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਜੀ ਜਿੱਥੇ ਇਮਾਨਦਾਰੀ ਦੀ ਮੂਰਤ ਸਨ ਉਥੇ ਹੀ ਉਨ੍ਹਾਂ ਦਾ ਸੁਤੰਤਰਤਾ ਸੰਗਰਾਮ ਯੋਗਦਾਨ ਵੀ ਬਹੁਤ ਮਹੱਤਵਪੂਰਨ ਰਿਹਾ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕੇਗਾ।

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਮਹਾਤਮਾ ਗਾਂਧੀ ਸਮਾਰਕ ਵਿਖੇ ਸ਼ਰਧਾ ਤੇ ਸਤਿਕਾਰ ਭੇਂਟ ਕਰਦੇ ਹੋਏ। ਉਨ੍ਹਾਂ ਦੇ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਗੁਰਦੇਵ ਮਾਨ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਨਜ਼ਰ ਆ ਰਹੇ ਹਨ।

ਜਦੋਂਕਿ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਦੋਵਾਂ ਹਸਤੀਆਂ, ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੇ ਆਪਣੇ ਕਾਰਜਾਂ ਅਤੇ ਵਿਚਾਰਾਂ ਦੇ ਨਾਲ ਦੇਸ਼ ਅਤੇ ਦੁਨੀਆਂ ਭਰ ਦੇ ਜਨਮਾਨਸ ਉਪਰ ਆਪਣੀ ਅਮਿੱਟ ਛਾਪ ਛੱਡੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਆਧੁਨਿਕ ਭਾਰਤ ਨਿਰਮਾਣ ਵਿੱਚ ਹਿੱਸਾ ਪਾਉਣ ਲਈ ਦੋਵੇਂ ਹਸਤੀਆਂ ਤੋਂ ਸਾਨੂੰ ਸਦਾ ਹੀ ਸੇਧ ਪ੍ਰਾਪਤ ਹੁੰਦੀ ਰਹੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ