ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਅਗਵਾਈ ਵਾਲੀਆਂ ਪਾਰਟੀਆਂ ਨੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਅਤੇ ਮਹਾਤਮਾ ਗਾਂਧੀ ਦੇ ਪੋਤੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਉਪ ਰਾਸ਼ਟਰਪਤੀ ਦੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਹੈ।
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਲਿਆ ਫੈਸਲਾ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਵਿੱਚ ਮੰਗਲਵਾਰ ਨੂੰ ਹੋਈ ਵਿਰੋਧੀ ਪਾਰਟੀਆਂ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ। ਬਾਅਦ ਵਿੱਚ ਸੋਨੀਆ ਨੇ ਐਲਾਨ ਕੀਤਾ ਕਿ 18 ਪਾਰਟੀਆਂ ਨੇ ਗਾਂਧੀ ਨੂੰ ਉਪ ਰਾਸ਼ਟਰਪਤੀ ਉਮੀਦਵਾਰ ਬਣਾਏ ਜਾਣ ‘ਤੇ ਸਹਿਮਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੋਪਾਲ ਗਾਂਧੀ ਦਾ ਨਾਂਅ ਵਿਰੋਧੀ ਧਿਰ ਵੱਲੋਂ ਰਾਸ਼ਟਰਪਤੀ ਉਮੀਦਵਾਰ ਦੀ ਦੌੜ ਵਿੱਚ ਵੀ ਸਭ ਤੋਂ ਅੱਗੇ ਸੀ। ਭਾਵੇਂ, ਭਾਜਪਾ ਵੱਲੋਂ ਰਾਮਨਾਥ ਕੋਵਿੰਦ ਦਾ ਨਾਂਅ ਅੱਗੇ ਵਧਾਏ ਜਾਣ ਤੋਂ ਬਾਅਦ ਵਿਰੋਧੀ ਧਿਰ ਨੂੰ ਆਪਣੀ ਰਣਨੀਤੀ ਬਦਲਦੇ ਹੋਏ ਦਲਿਤ ਉਮੀਦਵਾਰ ਮੀਰਾ ਕੁਮਾਰ ਨੂੰ ਮੈਦਾਨ ਵਿੱਚ ਉਤਾਰਨਾ ਪਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।