ਮਾਨਵਤਾ ਦੇ ਲੇਖੇ ਲੱਗੇ ਬਲਾਕ ਬਠਿੰਡਾ ਦੇ ਮਹੇਸ਼ ਕੁਮਾਰ ਇੰਸਾਂ, ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ

Body Donation
ਬਠਿੰਡਾ : ਮਹੇਸ਼ ਕੁਮਾਰ ਇੰਸਾਂ ਦੀ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤੇ ਜਾਣ ਦਾ ਦ੍ਰਿਸ਼।

ਬਲਾਕ ਬਠਿੰਡਾ ਦੇ ਬਣੇ 102ਵੇਂ ਸਰੀਰਦਾਨੀ (Body Donation)

(ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 160 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 102ਵਾਂ ਸਰੀਰਦਾਨ ਹੋਇਆ ਬਲਾਕ ਬਠਿੰਡਾ ਦੇ ਏਰੀਆ ਪ੍ਰਤਾਪ ਨਗਰ ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ (Body Donation) ਕਰ ਦਿੱਤਾ।

ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਹੇਸ਼ ਕੁਮਾਰ ਇੰਸਾਂ, ਗਲੀ ਨੰ.3, ਪ੍ਰਤਾਪ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੀ ਪਤਨੀ ਲਕਸ਼ਮੀ ਦੇਵੀ ਇੰਸਾਂ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਮਿ੍ਰਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਜਵਿਤਰੀ ਇੰਸਟੀਚਿਊਟ ਆਫ ਆਯੁਰਵੈਦਿਕ ਮੈਡੀਕਲ ਸਾਇੰਸਜ਼ ਹਸਪਤਾਲ, ਰਾਏ ਬਰੇਲੀ ਰੋਡ, ਮੋਹਨਲਾਲ ਗੰਜ, ਲਖਨਊ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ ਸਰੀਰਦਾਨੀ ਮਹੇਸ਼ ਕੁਮਾਰ ਇੰਸਾਂ ਅਮਰ ਰਹੇ, ‘ਜਬ ਤੱਕ ਸੂਰਜ ਚਾਂਦ ਰਹੇਗਾ ਮਹੇਸ਼ ਕੁਮਾਰ ਇੰਸਾਂ ਤੇਰਾ ਨਾਮ ਰਹੇਗਾ’ ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। (Body Donation)

ਇਹ ਵੀ ਪੜ੍ਹੋ : Election ਖਤਮ, ਆਮ ਆਦਮੀ ਨੂੰ ਵੱਡਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ, ਵੇਖੋ ਤਾਜ਼ਾ ਰੇਟ

ਇਸ ਮੌਕੇ ਏਰੀਆ ਪ੍ਰੇਮੀ ਸੇਵਕ ਜੋਗਿੰਦਰ ਇੰਸਾਂ ਤੇ ਪ੍ਰੇਮੀ ਸੇਵਕ ਭੈਣ ਪ੍ਰਵੀਨ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਮਹੇਸ਼ ਕੁਮਾਰ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਨ੍ਹਾਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ, ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ ਉਨ੍ਹਾਂ ਦੱਸਿਆ ਕਿ ਮਹੇਸ਼ ਇੰਸਾਂ ਨੇ ਸੰਨ 1995 ’ਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਤੇ ਉਹ ਡੇਰਾ ਸੱਚਾ ਸੌਦਾ ਦੇ ਅਣਥੱਕ ਸੇਵਾਦਾਰ ਸਨ।

Body Donation
ਬਠਿੰਡਾ : ਮਹੇਸ਼ ਕੁਮਾਰ ਇੰਸਾਂ ਦੀ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤੇ ਜਾਣ ਦਾ ਦ੍ਰਿਸ਼।

ਇਸ ਮੌਕੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਮਹੇਸ਼ ਇੰਸਾਂ ਦੀ ਅੰਤਿਮ ਯਾਤਰਾ ’ਚ ਪਹੁੰਚਣ ਲਈ ਸਭਨਾਂ ਦਾ ਧੰਨਵਾਦ ਕੀਤਾ ਇਸ ਮੌਕੇ 85 ਮੈਂਬਰ ਪੰਜਾਬ ਭੈਣ ਮੀਨੂੰ ਇੰਸਾਂ, ਸੁਖਵਿੰਦਰ ਇੰਸਾਂ, ਪ੍ਰੇਮੀ ਸੰਮਤੀ ਏਰੀਆ ਪ੍ਰਤਾਪ ਨਗਰ ਦੇ ਸੇਵਾਦਾਰ ਸੱਤਪਾਲ ਇੰਸਾਂ, ਜਤਿੰਦਰ ਇੰਸਾਂ, ਦੀਪਕ ਇੰਸਾਂ, ਜਗਜੀਤ ਇੰਸਾਂ, ਭੈਣ ਸ਼ਕੁੰਤਲਾ ਇੰਸਾਂ, ਹਰਵਿੰਦਰ ਇੰਸਾਂ, ਰਾਜ ਇੰਸਾਂ, ਜੋਤੀ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਰਿਸ਼ੇਤਦਾਰ, ਸਨੇਹੀ ਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ।

LEAVE A REPLY

Please enter your comment!
Please enter your name here