(ਸੱਚ ਕਹੂੰ ਨਿਊਜ਼) ਪਟਿਆਲਾ। ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਮੁੱਖ ਸਪਲਾਇਲਰ ਨੂੰ ਕਾਬੂ ਕਰਦਿਆਂ ਉਸ ਕੋਲੋਂ 600 ਗੱਟੂ ਚਾਈਨਾ ਡੋਰ ਬਰਾਮਦ ਕੀਤੀ ਹੈ। ਇਸ ਸਬੰਧੀ ਨਾਨਕ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਪਟਿਆਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਗੈਰ ਕਾਨੂੰਨੀ ਚਾਈਨਾ ਡੋਰ ’ਤੇ ਸਖਤੀ ਨਾਲ ਪਾਬੰਦੀ ਲਗਾਉਣ ਦੀ ਪਾਲਣਾ ਤਹਿਤ ਕਾਰਵਾਈ ਕਰਦੇ ਹੋਏ ਚਾਈਨਾ ਡੋਰ ਦੇ ਮੇਨ ਸਪਲਾਇਰ ਜੋਨੀ ਉਰਫ ਲੱਡੂ ਪਤੰਗਾਂ ਵਾਲਾ ਵਾਸੀ ਲੁਧਿਆਣਾ ਨੂੰ ਸਮੇਤ 600 ਅਸਲ ਚਾਈਨਾ ਡੋਰ ਦੇ ਗੱਟੂਆਂ ਕਾਬੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ, ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛ ਗਿੱਛ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮੁਲਜ਼ਮ ਕੋਲੋਂ ਹੋਰ ਵੀ ਅਹਿਮ ਖੁਲਾਸੇ ਤੇ ਬ੍ਰਾਮਦਗੀ ਹੋਣ ਦੀ ਆਸ ਹੈ।
ਇਹ ਵੀ ਪੜ੍ਹੋ: Crime News: ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਮੇਤ ਕਾਬੂ