ਨਸ਼ਾ ਤਸਕਰੀ ਮਾਮਲਾ : ਬਿਕਰਮ Majithia ਐਸਆਈਟੀ ਕੋਲ ਪੁੱਛਗਿੱਛ ਲਈ ਪੁੱਜੇ

Majithia

ਐਸਆਈਟੀ ਵੱਲੋਂ ਪੁੱਛਗਿੱਛ ਜਾਰੀ |

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Majithia) ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਤਹਿਤ ਅੱਜ ਇਥੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਨਵੀਂ ਬਣੀ ਸਿੱਟ ਅੱਗੇ ਪੇਸ਼ ਹੋਣ ਲਈ ਪੁੱਜੇ। ਪੇਸ਼ ਹੋਣ ਤੋਂ ਪਹਿਲਾਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਰੀ ਆਈ, ਤਾਂ ਉਸ ਨੂੰ ਵੱਟੋ-ਵੱਟ ਭਜਾਵਾਂਗੇ।

Bikram Majithia

ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਜੇ ਉਨ੍ਹਾਂ ਨੂੰ ਅੰਦਰ ਭੇਜਣਾ ਹੈ ਤਾਂ ਇੱਕ ਹੋਰ ਝੂਠਾ ਪਰਚਾ ਦਰਜ ਕੀਤਾ ਜਾਵੇ। ਮਜੀਠੀਆ ਨੇ ਇਸ ਟੀਮ ਵਿੱਚ ਸ਼ਾਮਲ ਕੀਤੇ ਧੂਰੀ ਦੇ ਐੱਸਪੀ ਯਗੇਸ਼ ਸ਼ਰਮਾ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਚਹੇਤੇ ਅਧਿਕਾਰੀ ਨੂੰ ਵਿਸ਼ੇਸ਼ ਤੌਰ ‘ਤੇ ਸਿੱਟ ਚ ਸ਼ਾਮਲ ਕੀਤਾ ਹੈ ਤਾਂ ਜੋ ਉਹ ਉਸ ਨੂੰ ਪਲ-ਪਲ ਦੀ ਜਾਣਕਾਰੀ ਦਿੰਦਾ ਰਹੇ।

ਇਸ ਮੌਕੇ ਅਕਾਲੀ ਵਰਕਰ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ ਅਤੇ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ‌ ਐਸਆਈਟੀ ਵੱਲੋਂ ਉਨਾਂ ਤੋਂ ਪੁੱਛਗਿਛ ਲਗਾਤਾਰ ਜਾਰੀ ਸੀ।

Also Read : ਫਗਵਾੜਾ ’ਚ ਨਿਹੰਗ ਵੱਲੋਂ ਨੌਜਵਾਨ ਦਾ ਕਤਲ, ਬੇਅਦਬੀ ਦੇ ਲੱਗੇ ਦੋਸ਼