ਚੰਡੀਗੜ੍ਹ (ਸੱਚ ਕਹੂੰ ਨਿਊਜ਼)। Aadhaar Card Update: ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਆਧਾਰ ਕਾਰਡ ਨਾਗਰਿਕਾਂ ਲਈ ਇੱਕ ਮਹੱਤਵਪੂਰਨ ਦਸਤਾਵੇਜ਼ ਹੈ, ਜਿਸ ਦੀ ਵਰਤੋਂ ਪਛਾਣ, ਪਤੇ ਤੇ ਉਮਰ ਦੇ ਸਬੂਤ ਵਜੋਂ ਕੀਤੀ ਜਾਂਦੀ ਹੈ। ਇਹ ਦਸਤਾਵੇਜ਼ ਕੇਂਦਰ ਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤੇ ਸੇਵਾਵਾਂ ਦਾ ਲਾਭ ਉਠਾਉਣ ’ਚ ਮਦਦ ਕਰਦਾ ਹੈ ਤੇ ਦੇਸ਼ ਦੇ ਡਿਜੀਟਲ ਪਰਿਵਰਤਨ ਦੀ ਰੀੜ੍ਹ ਦੀ ਹੱਡੀ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਏਡੀਸੀ ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ ਯੂਆਈਡੀਏਆਈ ਨਵੀਂ ਦਿੱਲੀ ਤੋਂ ਹਾਸਲ ਰਿਪੋਰਟ ਅਨੁਸਾਰ, ਹੁਸ਼ਿਆਰਪੁਰ ਜ਼ਿਲ੍ਹੇ ’ਚ 5 ਸਾਲ ਤੋਂ ਘੱਟ ਉਮਰ ਦੇ 55,120 ਬੱਚਿਆਂ ਦੇ ਆਧਾਰ ਕਾਰਡ ਅਜੇ ਤੱਕ ਨਹੀਂ ਬਣੇ ਹਨ।
ਇਹ ਖਬਰ ਵੀ ਪੜ੍ਹੋ : NASA News: 4999 ਸਾਲਾਂ ਬਾਅਦ ਸੁਗ੍ਰੀਵ ਦੀ ਸੁਰੰਗ ’ਚੋਂ ਨਾਸਾ ਦੇ ਵਿਗਿਆਨੀਆਂ ਨੂੰ ਜੋ ਮਿਲਿਆ, ਵੇਖ ਉਡ ਜਾਣਗੇ ਹੋਸ਼
ਇਸ ਤੋਂ ਇਲਾਵਾ, 5 ਤੋਂ 18 ਸਾਲ ਦੀ ਉਮਰ ਦੇ 8,370 ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ। ਇਸ ਦੇ ਨਾਲ ਹੀ, 137623 ਲੋਕਾਂ ਦੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਲੰਬਿਤ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਈ ਨਾਗਰਿਕਾਂ ਦੇ ਮੋਬਾਈਲ ਨੰਬਰ ਆਧਾਰ ਕਾਰਡਾਂ ਨਾਲ ਲਿੰਕ ਨਹੀਂ ਹਨ ਜਾਂ ਬਾਇਓਮੈਟ੍ਰਿਕ ਅਪਡੇਟ ਨਹੀਂ ਕੀਤੇ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਸਰਕਾਰੀ ਜਾਂ ਨਿੱਜੀ ਸੇਵਾਵਾਂ ਹਾਸਲ ਕਰਨ ਵੇਲੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੇੜਲੇ ਸੇਵਾ ਕੇਂਦਰ ’ਚ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਅੱਪਡੇਟ ਕਰਵਾਉਣ। Aadhaar Card Update
ਤਾਂ ਜੋ ਭਵਿੱਖ ’ਚ ਉਨ੍ਹਾਂ ਨੂੰ ਦਸਤਾਵੇਜ਼ੀ ਕੰਮ ਜਾਂ ਸੇਵਾਵਾਂ ’ਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਆਈਟੀ ਮੈਨੇਜਰ ਕਰਮਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਤੇ ਆਧਾਰ ਨਾਲ ਸਬੰਧਤ ਸੇਵਾਵਾਂ ਉਪਲਬਧ ਹਨ। ਨਾਗਰਿਕਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ, ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰ ’ਤੇ ਆਧਾਰ ਕਾਊਂਟਰ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ, ਐਸਡੀਐਮ ਦਫ਼ਤਰ ਮੁਕੇਰੀਆਂ, ਗੜ੍ਹਸ਼ੰਕਰ, ਤਹਿਸੀਲ ਟਾਂਡਾ, ਦਸੂਹਾ ਤੇ ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰਾਂ ’ਤੇ ਐਤਵਾਰ ਨੂੰ ਵੀ ਆਧਾਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। Aadhaar Card Update