ਸਾਡੇ ਨਾਲ ਸ਼ਾਮਲ

Follow us

25.3 C
Chandigarh
Tuesday, February 17, 2026
More
    Home Breaking News ਬਰਨਾਲਾ &#8216...

    ਬਰਨਾਲਾ ‘ਚ ਵੱਡਾ ਹਾਦਸਾ, ਮਜ਼ਦੂਰਾਂ ਨਾਲ ਭਰਿਆ ਕੈਂਟਰ ਦੀ ਟਰੱਕ ਨਾਲ ਟੱਕਰ

    ਹਾਦਸੇ ‘ਚ ਇੱਕ ਮਜ਼ਦੂਰ ਦੀ ਮੌਤ ਤੇ ਲਗਭਗ 20 ਮਜ਼ਦੂਰ ਜ਼ਖਮੀ

    ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਸੇਖਾ-ਧੁਰੀ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸੇ ‘ਚ ਪ੍ਰਵਾਸੀ ਮਜ਼ਦੂਰਾਂ ਨਾਲ ਭਰੇ ਕੈਂਟਰ ਦੀ ਤੂੜੀ ਨਾਲ ਲੱਦੇ ਟਰੱਕ  ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ ਇੱਕ ਮਜ਼ਦੂਰ ਦੀ ਮੌਤ ਹੋ ਗਈ ਤੇ ਦਰਜਨਾਂ ਮਜ਼ਦੂਰਾਂ ਜ਼ਖਮੀ ਹੋ ਗਏ।

    ਵਾਪਰੇ ਇਸ ਭਿਆਨਕ ਹਾਦਸੇ ‘ਚ ਲਗਭਗ 20 ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿਨ੍ਹਾਂ ‘ਚੋਂ ਇੱਕ ਮਜ਼ਦੂਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਪੰਜਾਬ ‘ਚ ਮੰਡੀਆਂ ਲਈ ਕੰਮ ‘ਤੇ ਆਏ ਹਨ। ਜਦੋਂ ਅੱਜ ਉਹ ਸਵੇਰੇ ਕੰਮ ਲਈ ਕੈਂਟਰ ‘ਚ ਸਵਾਰ ਹੋ ਕੇ ਅਨਾਜ ਮੰਡੀ ਜਾ ਰਹੇ ਸਨ ਤਾਂ ਰਸਤੇ ‘ਚ ਹਾਦਸਾ ਵਾਪਰ ਗਿਆ। ਜ਼ਖਮੀਆਂ ਮਜ਼ਦੂਰਾਂ ‘ਚੋਂ ਕੁਝ ਦੀ ਹਾਲਤ ਜ਼ਿਆਦਾ ਗੰਭੀਰ ਹੈ। ਜਿਨ੍ਹਾਂ ਨੂੰ ਵੱਡੇ ਹਸਪਤਾਲਾਂ ‘ਚ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ‘ਚ ਜੁਟ ਗਈ ਹੈ ਤੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.